ਵੱਡੀ ਖ਼ਬਰ: ਪੰਜਾਬ ‘ਚ AAP ਆਗੂਆਂ ‘ਤੇ ਅੰਨ੍ਹੇਵਾਹ ਫ਼ਾਈਰਿੰਗ
ਅਜਨਾਲਾ, 6 Dec 2025 (Media PBN)
ਪੰਜਾਬ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਵਾਰਦਾਤ ਵਾਪਰੀ ਹੈ। ਇਸ ਵਾਰ ਗੋਲੀਬਾਰੀ ਦੀ ਵਾਰਦਾਤ ਸਰਹੱਦੀ ਹਲਕੇ ਅਜਨਾਲਾ ਦੇ ਪਿੰਡ ਭਿੰਡੀ ਸੈਈਦਾਂ ਵਿੱਚ ਵਾਪਰੀ ਹੈ, ਜਿੱਥੇ ਆਮ ਆਦਮੀ ਪਾਰਟੀ (AAP) ਦੇ ਆਗੂਆਂ ਅਤੇ ਵਰਕਰਾਂ ਉੱਪਰ ਕੁੱਝ ਲੋਕਾਂ ਵੱਲੋਂ ਅੰਨ੍ਹੇਵਾਹ ਫ਼ਾਈਰਿੰਗ ਕੀਤੀ ਗਈ।
ਹਸਪਤਾਲ ਵਿੱਚ ਦਾਖ਼ਲ ਆਪ ਆਗੂਆਂ ਅਤੇ ਵਰਕਰਾਂ ਨੇ ਗੋਲੀਆਂ ਚਲਾਉਣ ਦਾ ਦੋਸ਼ ਕਾਂਗਰਸੀਆਂ ‘ਤੇ ਲਗਾਇਆ ਹੈ। ਹਾਲਾਂਕਿ ਦੂਜੇ ਪਾਸੇ ਜਿਨ੍ਹਾਂ ਲੋਕਾਂ ‘ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ, ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।
ਦੋਸ਼ ਇਹ ਵੀ ਹਨ ਕਿ ਤੇਜ਼ਧਾਰ ਹਥਿਆਰਾਂ ਦੇ ਨਾਲ ਕੁੱਝ ਲੋਕਾਂ ਨੇ ਪਹਿਲਾਂ ਆਪ ਆਗੂਆਂ ਦੇ ਘਰ ‘ਤੇ ਹਮਲਾ ਕੀਤਾ, ਫਿਰ ਫਾਈਰਿੰਗ ਕਰ ਦਿੱਤੀ। ਇਸ ਵਿੱਚ ਕੁੱਝ ਆਪ ਵਰਕਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਦੇ ਬਿਆਨ ਲਏ ਜਾ ਰਹੇ ਹਨ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਜਿਸਨੂੰ ਲੈ ਕੇ ਵਿਰੋਧੀ ਪਾਰਟੀਆਂ ਸੱਤਾ ਧਿਰ AAP ਉੱਪਰ ਧੱਕੇਸ਼ਾਹੀ ਦੇ ਇਲਜ਼ਾਮ ਲਗਾ ਰਹੀਆਂ ਹਨ।

