ਮੌਸਮ ਵਿਭਾਗ ਪੰਜਾਬ ਵੱਲੋਂ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

All Latest NewsNews FlashPunjab NewsTop BreakingTOP STORIESWeather Update - ਮੌਸਮ

 

ਚੰਡੀਗੜ੍ਹ, 6 ਦਸੰਬਰ, 2025 (Media PBN) :

ਮੌਸਮ ਵਿਭਾਗ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ‘ਯੈਲੋ ਅਲਰਟ’ (Yellow Alert) ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ਇਸ ਸਮੇਂ ਕੜਾਕੇ ਦੀ ਸੀਤ ਲਹਿਰ (Cold Wave) ਦੀ ਲਪੇਟ ਵਿੱਚ ਹਨ, ਜਿਸਦੇ ਚੱਲਦਿਆਂ ਸਵੇਰ ਅਤੇ ਸ਼ਾਮ ਦੀ ਠੰਡ ਕਾਫੀ ਵਧ ਗਈ ਹੈ।

ਰਾਜਸਥਾਨ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ (Ferozepur), ਫਰੀਦਕੋਟ, ਮੁਕਤਸਰ (Muktsar), ਫਾਜ਼ਿਲਕਾ (Fazilka), ਬਠਿੰਡਾ (Bathinda), ਮੋਗਾ (Moga), ਜਲੰਧਰ (Jalandhar) ਅਤੇ ਮਾਨਸਾ (Mansa) ਜ਼ਿਲ੍ਹਿਆਂ ਵਿੱਚ ਅੱਜ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਦਿੱਲੀ-ਅੰਬਾਲਾ ਅਤੇ ਅੰਮ੍ਰਿਤਸਰ-ਅੰਬਾਲਾ ਹਾਈਵੇਅ ‘ਤੇ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਆਮ ਨਾਲੋਂ 2 ਡਿਗਰੀ ਹੇਠਾਂ ਲੁੜਕ ਗਿਆ ਹੈ। ਆਦਮਪੁਰ (Adampur) 2 ਡਿਗਰੀ ਅਤੇ ਫਰੀਦਕੋਟ (Faridkot) 3 ਡਿਗਰੀ ਤਾਪਮਾਨ ਦੇ ਨਾਲ ਸੂਬੇ ਦੇ ਸਭ ਤੋਂ ਠੰਢੇ ਸ਼ਹਿਰ ਰਹੇ ਹਨ।

ਚੰਡੀਗੜ੍ਹ ਦੀ ਹਵਾ ਹੋਈ ‘ਜ਼ਹਿਰੀਲੀ’

ਹੈਰਾਨੀ ਦੀ ਗੱਲ ਇਹ ਹੈ ਕਿ ਠੰਢ ਦੇ ਨਾਲ-ਨਾਲ ਰਾਜਧਾਨੀ ਚੰਡੀਗੜ੍ਹ ਦੀ ਹਵਾ ਪੰਜਾਬ ਦੇ ਸ਼ਹਿਰਾਂ ਦੇ ਮੁਕਾਬਲੇ ਜ਼ਿਆਦਾ ਪ੍ਰਦੂਸ਼ਿਤ ਹੋ ਗਈ ਹੈ। ਸਵੇਰੇ 6 ਵਜੇ ਦੇ ਅੰਕੜਿਆਂ ਮੁਤਾਬਕ, ਚੰਡੀਗੜ੍ਹ ਦੇ ਸੈਕਟਰ-22 ਵਿੱਚ ਏਕਿਊਆਈ (AQI) 222, ਸੈਕਟਰ-53 ਵਿੱਚ 213 ਅਤੇ ਸੈਕਟਰ-25 ਵਿੱਚ 212 ਦਰਜ ਕੀਤਾ ਗਿਆ।

ਉੱਥੇ ਹੀ, ਪੰਜਾਬ ਵਿੱਚ ਮੰਡੀ ਗੋਬਿੰਦਗੜ੍ਹ (Mandi Gobindgarh) 207 AQI ਦੇ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ, ਜਦਕਿ ਖੰਨਾ (Khanna) ਵਿੱਚ 162, ਜਲੰਧਰ ਵਿੱਚ 155, ਲੁਧਿਆਣਾ (Ludhiana) ਵਿੱਚ 151, ਪਟਿਆਲਾ (Patiala) ਵਿੱਚ 144 ਅਤੇ ਅੰਮ੍ਰਿਤਸਰ (Amritsar) ਵਿੱਚ 112 AQI ਰਿਕਾਰਡ ਕੀਤਾ ਗਿਆ।

ਅਗਲੇ 7 ਦਿਨ ਕਿਵੇਂ ਦਾ ਰਹੇਗਾ ਮੌਸਮ?

ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ 7 ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ 3 ਦਿਨਾਂ ਵਿੱਚ ਰਾਤ ਅਤੇ ਸਵੇਰ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

 

Media PBN Staff

Media PBN Staff