ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਾ ਦੇਹਾਂਤ

All Latest NewsNews FlashPunjab News

 

Punjab News, 6 Dec 2025 – ਪੰਜਾਬ ਦੇ ਸਿੱਖਿਆ ਮੰਤਰੀ ਰਹੇ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਮਾਸਟਰ ਤਾਰਾ ਸਿੰਘ ਲਾਡਲ 1997 ਵਿੱਚ ਅਕਾਲੀ ਸਰਕਾਰ ਵਿੱਚ ਮੰਤਰੀ ਬਣੇ ਸਨ।

ਦੱਸ ਦਈਏ ਕਿ ਮਾਸਟਰ ਤਾਰਾ ਸਿੰਘ ਲਾਡਲ ਮਰਹੂਮ ਸਾਬਕਾ ਮੁੱਖ ਮੁੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਨ।

ਜਾਗਰਣ ਦੀ ਰਿਪੋਰਟ ਅਨੁਸਾਰ, ਅਕਾਲੀ ਦਲ ਭਾਜਪਾ ਸਰਕਾਰ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਇਕ ਤੇ ਸਿੱਖਿਆ ਰਾਜ ਮੰਤਰੀ ਰਹੇ ਮਾਸਟਰ ਤਾਰਾ ਸਿੰਘ ਲਾਡਲ ਨਹੀਂ ਰਹੇ।

ਮਾਸਟਰ ਤਾਰਾ ਸਿੰਘ ਲਾਡਲ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ।

ਉਨ੍ਹਾਂ ਦੇ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਾਡਲ, ਜ਼ਿਲ੍ਹਾ ਰੂਪਨਗਰ ਵਿਖੇ ਕੀਤਾ ਜਾਵੇਗਾ।

 

Media PBN Staff

Media PBN Staff