ਵੱਡੀ ਖ਼ਬਰ: ਚਾਚੇ ਵੱਲੋਂ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ
Moga, 6 Dec 2025 (Media PBN)
ਪੰਜਾਬ ਦੇ ਅੰਦਰ ਇੱਕ ਵਾਰ ਫਿਰ ਕਤਲ ਦੀ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਮੋਗਾ ਦੇ ਪਿੰਡ ਮਾਛੀਕੇ ਦੇ ਵਿੱਚ ਚਾਚੇ ਨੇ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਤਲ ਦੇ ਪਿੱਛੇ ਦੀ ਵਜ੍ਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪਿਛਲੇ ਕਾਫ਼ੀ ਸਮੇਂ ਤੋਂ ਚਾਚੇ ਭਤੀਜੇ ਵਿਚਾਲੇ ਜ਼ਮੀਨ ਨੁੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ। ਇਸੇ ਨੂੰ ਲੈ ਕੇ ਬੀਤੇ ਦਿਨ ਵੀ ਲੜਾਈ ਝਗੜਾ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਉਸ ਵੇਲੇ ਖੂਨੀ ਰੂਪ ਧਾਰਨ ਕਰ ਗਈ, ਜਦੋਂ ਚਾਚੇ ਨੇ ਆਪਣੇ ਹਥਿਆਰ ਦੇ ਨਾਲ ਭਤੀਜੇ ਉੱਪਰ ਗੋਲੀਆਂ ਚਲਾ ਦਿੱਤੀਆਂ।
ਇਸ ਗੋਲੀਬਾਰੀ ਵਿੱਚ ਭਤੀਜੇ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਥਾਣਾ ਨਿਹਾਲ ਸਿੰਘ ਵਾਲਾ ਦੇ ਪੁਲਿਸ ਅਧਿਕਾਰੀ ਪੂਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਰੇ ਦੇ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਕਲਮਬੰਦ ਕੀਤਾ ਜਾ ਰਿਹਾ ਹੈ।

