ਵੱਡੀ ਖ਼ਬਰ: ਕਾਂਗਰਸ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਕੀਤਾ ਬਾਈਕਾਟ- ਵੇਖੋ ਵੀਡੀਓ
ਅਜਨਾਲਾ, 6 Dec 2025 (Media PBN)
ਅਜਨਾਲਾ ਹਲਕੇ ਵਿੱਚ ਕਾਂਗਰਸੀਆਂ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਹੋ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਐਮਪੀ ਗੁਰਜੀਤ ਔਜਲਾ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅਜਨਾਲਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ‘ਤੇ ਗੰਭੀਰ ਆਰੋਪ ਲਗਾਏ ਹਨ।
ਔਜਲਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਕੀਤੀ ਜਾ ਰਹੀ ਗੁੰਡਾਗਰਦੀ, ਪੁਲਿਸ ਦੀ ਮਿਲੀਭੁਗਤ, ਉਮੀਦਵਾਰਾਂ ਨੂੰ ਧਮਕੀਆਂ ਅਤੇ ਕਾਗ਼ਜ਼ ਦਾਖਲ ਕਰਨ ਤੋਂ ਰੋਕਣਾ ਲੋਕਤੰਤਰ ‘ਤੇ ਸਿੱਧਾ ਹਮਲਾ ਹੈ।
ਇਸ ਧੱਕੇਸ਼ਾਹੀ ਨੂੰ ਦੇਖਦਿਆਂ ਕਾਂਗਰਸ ਨੇ ਅਜਨਾਲਾ, ਮਜੀਠਾ ਤੇ ਰਾਜਾਸਾਂਸੀ ਦੀਆਂ ਚੋਣਾਂ ਦਾ ਬਾਈਕਾਟ ਕੀਤਾ ਹੈ ਕਿਉਂਕਿ ਅਸੀਂ ਕਿਸੇ ਵੀ ਮਾਂ ਦੇ ਪੁੱਤ ਨੂੰ ਰਾਜਨੀਤਿਕ ਗੁੰਡਾਗਰਦੀ ਦਾ ਸ਼ਿਕਾਰ ਨਹੀਂ ਹੋਣ ਦੇ ਸਕਦੇ…ਇਹਨਾਂ ਮਾਮਲਿਆਂ ਨੂੰ ਅਸੀਂ ਲਗਾਤਾਰ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆ ਰਹੇ ਹਾਂ ਅਤੇ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।
ਇਸ ਮੌਕੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਹਲਕਾ ਮਜੀਠਾ ਤੋਂ ਭਗਵੰਤ ਪਾਲ ਸਿੰਘ ਸੱਚਰ ਅਤੇ ਹਲਕਾ ਰਾਜਾਸਾਂਸੀ ਤੋਂ ਦਿਲਰਾਜ ਸਿੰਘ ਸਰਕਾਰੀਆ ਸਮੇਤ ਕਾਂਗਰਸੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਆਦਿ ਹਾਜ਼ਿਰ ਸਨ।

