AAP Punjab ਨੂੰ ਵੱਡਾ ਝਟਕਾ; ਸਰਗਰਮ ਲੀਡਰ ਅਕਾਲੀ ਦਲ ‘ਚ ਸ਼ਾਮਲ
ਹਰਮਨਦੀਪ ਸਿੰਘ ਨੂੰ ਪਾਰਟੀ ‘ਚ ਬਣਦਾ ਸਨਮਾਨ ਮਿਲੇਗਾ: ਕਲੇਰ
ਜਗਰਾਉਂ 7 ਦਸੰਬਰ 2025 (ਦੀਪਕ ਜੈਨ)
ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਹਰਮਨਦੀਪ ਸਿੰਘ ਮੱਲ੍ਹੀ ਸੇਖਦੋਲਤ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕੀਤੀ ਹੈ।
ਇਸ ਦੌਰਾਨ ਹੀ ਹਰਮਨਦੀਪ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਚੋਣ ਮੁਹਿੰਮ ਵਿਚ ਡਟ ਕੇ ਨਿੱਤਰਣ ਦਾ ਐਲਾਨ ਕੀਤਾ ਹੈ। ਇਸ ਮੌਕੇ ਹਰਮਨਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਅੰਦਰ ਇਕ ਨਵੇਂ ਕ੍ਰਾਂਤੀਕਾਰੀ ਤਬਦੀਲੀ ਦਾ ਮੁੱਢ ਬੰਨ੍ਹਣ ਲਈ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਸੀ ਪ੍ਰੰਤੂ ਉਨ੍ਹਾਂ ਦੇ ਹਿੱਸੇ ਨਿਰਾਸ਼ਾ ਹੀ ਆਈ ਹੈ।
ਹਰਮਨਦੀਪ ਸਿੰਘ ਦੀ ਆਮਦ ‘ਤੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐਸ. ਆਰ.ਕਲੇਰ ਨੇ ਹਰਮਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਐਸ.ਆਰ ਕਲੇਰ ਨੇ ਕਿਹਾ ਕਿ ਹਰਮਨਦੀਪ ਸਿੰਘ ਇਕ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਆਗੂ ਹਨ, ਉਨ੍ਹਾਂ ਦੀ ਆਮਦ ਨਾਲ ਸ਼੍ਰੋਮਣੀ ਅਕਾਲੀ ਦਲ ਖਾਸਕਰ ਯੂਥ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਦੀਦਾਰ ਸਿੰਘ ਮਲਕ ਨੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਪਣੇ ਵਰਕਰਾਂ ਤੇ ਅਹੁਦੇਦਾਰਾਂ ਦਾ ਦਿਲੋਂ ਸਤਿਕਾਰ ਕਰਦਾ ਹੈ ਤੇ ਹਰਮਨਦੀਪ ਸਿੰਘ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਅੰਦਰ ਬਣਦਾ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸ਼ਨਵੀਰ ਸਿੰਘ ਸ਼ਨੀ, ਜਗਰੂਪ ਸਿੰਘ ਪੰਚ, ਦਰਸ਼ਨ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਚ, ਸੁਖਦੇਵ ਸਿੰਘ ਸੈਕਟਰੀ, ਏਕਮ ਸਿੰਘ, ਜਸਵੰਤ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਰਾਉਵਾਲ, ਕੁਲਵੰਤ ਸਿੰਘ, ਮਨਦੀਪ ਸਿੰਘ ਜਥੇਦਾਰ ਗੁਰਦੀਪ ਸਿੰਘ ਗਾਲਿਬ ਖੁਰਦ, ਨਵਦੀਪ ਸਿੰਘ ਗਾਲਿਬ ਖੁਰਦ, ਰੇਸ਼ਮ ਸਿੰਘ ਸਰਕਲ ਪ੍ਰਧਾਨ ਐਸ. ਸੀ. ਸੈੱਲ ਗਿੱਲ, ਸਰਪੰਚ ਜਗਵਿੰਦਰ ਸਿੰਘ, ਸਰਪੰਚ ਏਕਮਕਾਰ ਸਿੰਘ, ਹਰਨੇਕ ਸਿੰਘ ਸੰਧੂ, ਜਸਪਾਲ ਸਿੰਘ ਸਿਬੀਆ ਤੇ ਸਵਰਨ ਸਿੰਘ ਮਲਕ ਆਦਿ ਹਾਜ਼ਰ ਸਨ।

