ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਸੈਂਕੜੇ ਸਾਥੀਆਂ ਸਮੇਤ ਬਸਪਾ ‘ਚ ਸ਼ਾਮਲ

All Latest NewsNews FlashPunjab NewsTop BreakingTOP STORIES

 

ਜਲੰਧਰ, 7 Dec 2025- 

ਬਸਪਾ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਵੱਲੋਂ ਸ਼ੁਰੂ ਕੀਤੀ ਗਈ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਬੇਈਮਾਨ ਸੱਤਾਧਾਰੀ ਪਾਰਟੀ, ਆਪ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਵੱਡੇ ਝਟਕੇ ਦੇ ਰਹੀ ਹੈ।

ਇਸ ਤਹਿਤ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਭਦੌੜ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ (ਬਸਪਾ) ਵਿੱਚ ਸ਼ਾਮਲ ਹੋ ਗਏ।

ਬਸਪਾ ਵਿੱਚ ਸ਼ਾਮਲ ਹੋਣ ‘ਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਹਾਪ੍ਰੇ-ਨਿਰਵਾਣ ਦਿਵਸ ‘ਤੇ ਬਰਨਾਲਾ ਵਿੱਚ ਆਯੋਜਿਤ ਇੱਕ ਵਿਸ਼ਾਲ ਸਮਾਗਮ ਵਿੱਚ ਨਿੰਮਾ ਦਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਨਿੰਮਾ ਦੇ ਬਸਪਾ ਵਿੱਚ ਸ਼ਾਮਲ ਹੋਣ ਨਾਲ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ।

 

Media PBN Staff

Media PBN Staff