ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ
ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ
ਬਰਨਾਲਾ, 7 Dec 2025 (Media PBN)-
ਪੰਜਾਬ ਦੇ ਬਰਨਾਲਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਮ੍ਰਿਤਕਾਂ ਦੀ ਪਛਾਣ ਆਕਾਸ਼ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਗਹਿਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਮੁੱਲਾਂਪੁਰ ਵਿਖੇ ਵਿਆਹ ਸਮਾਗਮ ਤੋਂ ਪਰਤਦੇ ਸਮੇਂ ਨੌਜਵਾਨਾਂ ਦੇ ਨਾਲ ਵਾਪਰਿਆ। ਜਾਣਕਾਰੀ ਇਹ ਹੈ ਕਿ ਪਰਵਿੰਦਰ ਸਿੰਘ ਦੀ ਰਿਸ਼ਤੇਦਾਰੀ ਵਿੱਚ ਵਿਆਹ ਸੀ ਅਤੇ ਤਿੰਨੋਂ ਨੌਜਵਾਨ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਨੂੰ ਪਰਤ ਰਹੇ ਸਨ।
ਇਸੇ ਦੌਰਾਨ ਰਸਤੇ ਵਿੱਚ ਹੀ ਉਨ੍ਹਾਂ ਦਾ ਮੋਟਰਸਾਈਕਲ ਸੜਕ ਹਾਦਸੇ ਦਾ ਸਿਕਾਰ ਹੋ ਗਿਆ।
ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਤਿੰਨੋਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੌਰਾਨੇ ਇਲਾਜ਼ ਉਨ੍ਹਾਂ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਪੁਲਿਸ ਦੇ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਵਾਂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਕਲਮਬੰਦ ਕੀਤਾ ਜਾ ਰਿਹਾ ਹੈ।

