ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਅਧਿਕਾਰੀ ਸਸਪੈਂਡ, ਪੜ੍ਹੋ ਪੱਤਰ
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਅਧਿਕਾਰੀ ਸਸਪੈਂਡ, ਪੜ੍ਹੋ ਪੱਤਰ
ਚੰਡੀਗੜ੍ਹ, 8 ਦਸੰਬਰ 2025 (Media PBN) –
ਪੰਜਾਬ ਸਰਕਾਰ ਨੇ ਡੀਐਸਪੀ ਹੈੱਡਕੁਆਰਟਰ ਹੁਸ਼ਿਆਰਪੁਰ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਡੀਜੀਪੀ ਪੰਜਾਬ ਨੇ ਵੱਡੀ ਕਾਰਵਾਈ ਕਰਦੇ ਹੋਏ ਡੀਐਸਪੀ ਹੈੱਡਕੁਆਰਟਰ ਹੁਸ਼ਿਆਰਪੁਰ ਬੱਬਨਦੀਪ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਬਨਦੀਪ ਸਿੰਘ ਨੂੰ ਪਿਛਲੇ ਮਹੀਨੇ ਹੀ ਜਲੰਧਰ ਤੋਂ ਬਦਲ ਕੇ ਡੀਐਸਪੀ ਹੁਸ਼ਿਆਰਪੁਰ ਤਾਇਨਾਤ ਕੀਤਾ ਗਿਆ ਸੀ। ਡੀਜੀਪੀ ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀਐਸਪੀ ਬੱਬਨਦੀਪ ਨੇ ਪਟਿਆਲਾ ਲਾਅ ਯੂਨੀਵਰਸਿਟੀ ਵਿੱਚ ਆਪਣੇ ਇੱਕ ਕੋਰਸ ਦੌਰਾਨ ਕੁਝ ਪੁਲਿਸ ਅਧਿਕਾਰੀਆਂ ਨਾਲ ਦੁਰਵਿਵਹਾਰ ਕੀਤਾ ਸੀ, ਇਸ ਸਬੰਧੀ ਡੀਜੀਪੀ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ।
ਬੱਬਨਦੀਪ ਸਿੰਘ 17 ਨਵੰਬਰ ਤੋਂ 22 ਨਵੰਬਰ ਤੱਕ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਕੋਰਸ ਕਰ ਰਿਹਾ ਸੀ, ਜਿਸ ਦੌਰਾਨ ਇਹ ਵਿਵਾਦ ਹੋਇਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਏਸੀਪੀ ਵਜੋਂ ਤਾਇਨਾਤ ਸਨ ਅਤੇ ਉਨ੍ਹਾਂ ਦਾ ਤਬਾਦਲਾ ਸਿਰਫ਼ 10 ਦਿਨ ਪਹਿਲਾਂ ਹੀ ਹੋਇਆ ਸੀ।

