Punjab News: ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ!
Punjab News: ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ!
ਚੰਡੀਗੜ੍ਹ, 9 ਦਸੰਬਰ 2025 (Media PBN)
ਪੰਜਾਬ ਭਰ ਦੇ ਮੁਲਾਜ਼ਮਾਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ (ਜਿੰਨਾ ਦੀ ਡਿਊਟੀ ਚੋਣਾਂ ਵਿੱਚ ਲੱਗੀ) ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ, ਪੰਜਾਬ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਹੋਣੀਆਂ ਹਨ, ਜਿਸ ਲਈ ਪ੍ਰਸ਼ਾਸਨ ਸਖ਼ਤ ਪ੍ਰਬੰਧ ਕਰ ਰਿਹਾ ਹੈ। ਇਸ ਸਬੰਧੀ ਹੋਰਨਾਂ ਜ਼ਿਲ੍ਹਿਆਂ ਤੋਂ ਬਾਅਦ ਲੁਧਿਆਣਾ ਵਿੱਚ ਵੀ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਚੋਣ ਨਾਲ ਸਬੰਧਤ ਡਿਊਟੀਆਂ ਨਿਭਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਲਈ, ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਛੁੱਟੀਆਂ ਤੁਰੰਤ ਮੁਅੱਤਲ ਕੀਤੀਆਂ ਜਾਂਦੀਆਂ ਹਨ।
ਇਹ ਧਿਆਨ ਦੇਣ ਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਐਤਵਾਰ, 14 ਦਸੰਬਰ ਨੂੰ ਹੋਵੇਗੀ। ਨਤੀਜੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ।

