ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ BLOs ਦੀ ਚੋਣ ਡਿਊਟੀ ਲਗਾਉਣ ਦੀ ਨਿਖੇਧੀ-ਡੀ.ਟੀ.ਐਫ
ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ BLOs ਦੀ ਚੋਣ ਡਿਊਟੀ ਲਗਾਉਣ ਦੀ ਨਿਖੇਧੀ-ਡੀ.ਟੀ.ਐਫ
ਵਿਧਵਾ, ਪ੍ਰਸੂਤਾ, ਗਰਭਵਤੀ ਅਤੇ ਅਣ-ਵਿਆਹੁਤਾ ਮਹਿਲਾ ਮੁਲਾਜ਼ਮਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ-ਅਸ਼ਵਨੀ ਅਵਸਥੀ
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿਚ ਘਿਰੇ ਬੀ.ਐਲ.ਓਜ਼ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ-ਡੀ.ਟੀ.ਐਫ
ਅੰਮ੍ਰਿਤਸਰ 09 ਦਸੰਬਰ 2025 (Media PBN):
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਵਿੱਚ ਬੀ.ਐੱਲ.ਓਜ਼ (ਬੂਥ ਲੈਵਲ ਅਫਸਰ) ਦੀਆਂ ਪੋਲਿੰਗ ਪਾਰਟੀਆਂ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਦੀ ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਟੀ.ਐਫ ਅੰਮ੍ਰਿਤਸਰ ਦੇ ਸੂਬਾ ਵਿੱਤ ਸਕੱਤਰ-ਕਮ-ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਅਤੇ ਵਿੱਤ ਸਕੱਤਰ ਹਰਜਾਪ ਸਿੰਘ ਬੱਲ ਨੇ ਸਾਥੀਆਂ ਸਮੇਤ ਕੀਤਾ। ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਕਿਉਂਕਿ ਇਸ ਵਾਰ ਵਿਧਵਾ, ਪ੍ਰਸੂਤਾ, ਗਰਭਵਤੀ ਅਤੇ ਅਣ-ਵਿਆਹੁਤਾ ਮਹਿਲਾ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਵੀ ਲਗਾਈਆਂ ਗਈਆਂ ਹਨ।
ਉਹਨਾਂ ਬੀ.ਐਲ.ਓਜ਼ ਦੀ ਡਿਊਟੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਬੀ.ਐਲ.ਓਜ਼ ਵੱਲੋਂ ਸਾਰਾ ਸਾਲ ਆਪਣੇ ਬੂਥ ‘ਤੇ ਵੋਟਾਂ ਬਣਾਉਣ, ਵੋਟਾਂ ਕੱਟਣ ਅਤੇ ਵੋਟਾਂ ਸੋਧਣ ਦਾ ਕੰਮ ਲਗਾਤਾਰ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਬੀ.ਐੱਲ.ਓਜ਼ ਵੱਲੋਂ ਰੋਜ਼ਾਨਾ ਬੀ.ਐੱਲ.ਓ ਐੱਪ ਵਿੱਚ ਪੈਂਡੇਸੀ ਅਤੇ ਬੁੱਕ ਏ ਕਾਲ ਕਲੀਅਰ ਕਰਨ ਦੇ ਚੋਣ ਕਮਿਸ਼ਨ ਤੇ ਪ੍ਰਸ਼ਾਸ਼ਨ ਵੱਲੋਂ ਸਖ਼ਤ ਆਦੇਸ਼ ਹਨ ਅਤੇ ਪਿਛਲੇ ਕੁੱਝ ਮਹੀਨਿਆਂ ਤੋਂ ਭਾਰਤ ਚੋਣ ਕਮਿਸ਼ਨ ਵੱਲੋਂ (ਸਪੈਸ਼ਲ ਇੰਟੈਨਸਿਵ ਰਵੀਜ਼ਨ) ਦਾ ਕੰਮ ਵੀ ਕਈ ਮੁਸ਼ਕਿਲਾਂ ਹੋਣ ਦੇ ਬਾਵਜੂਦ ਬੀ.ਐੱਲ.ਓਜ਼ ਵੱਲੋਂ ਬੜੀ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਇਹਨਾਂ ਚੋਣਾਂ ਵਿੱਚ ਵੀ ਬੀ.ਐੱਲ.ਓਜ਼ ਦੀ ਚੋਣ ਡਿਊਟੀ ਲਗਾਉਣਾ ਸਰਾਸਰ ਨਾਇਨਸਾਫੀ ਹੈ।
ਡੀ.ਐਮ.ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੀ.ਟੀ.ਐਫ ਦੇ ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ ਤੇ ਚਰਨਜੀਤ ਸਿੰਘ ਰਜਧਾਨ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਪ੍ਰਸ਼ਾਸ਼ਨ ਵੱਲੋਂ ਬੀ.ਐੱਲ.ਓਜ਼ ਦੀਆਂ ਇਲੈਕਸ਼ਨ ਡਿਊਟੀਆਂ ਦੀ ਨਿੰਦਾ ਕਰਦਿਆਂ ਚੋਣ ਡਿਊਟੀ ਤੋਂ ਛੋਟ ਦੇਣ ਦੀ ਮੰਗ ਕੀਤੀ।
ਕਿਉਂਕਿ ਬੀ.ਐੱਲ.ਓ ਸਾਰਾ ਸਾਲ ਹੀ ਆਪਣੇ ਵਿਭਾਗੀ ਕੰਮ ਦੇ ਨਾਲ ਨਾਲ ਚੋਣਾਂ ਦੇ ਕੰਮਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹਨਾਂ ਮੰਗ ਕੀਤੀ ਕਿ ਇਹਨਾਂ ਚੋਣਾਂ ਵਿੱਚ ਕਰੋਨਿਕ ਬਿਮਾਰੀ, ਵਿਧਵਾ, ਪ੍ਰਸੂਤਾ, ਗਰਭਵਤੀ ਅਤੇ ਅਣ-ਵਿਆਹੁਤਾ ਮਹਿਲਾ ਮੁਲਾਜ਼ਮਾਂ ਅਤੇ ਕਪਲ ਕੇਸਾਂ ਵਿੱਚ ਵੀ ਚੋਣ ਡਿਊਟੀ ਤੋਂ ਰਾਹਤ ਦੇਣ ਦੀ ਮੰਗ ਕੀਤੀ।

