Punjab News: ਵਿਦਿਆਰਥੀਆਂ ਲਈ ਅਹਿਮ ਖ਼ਬਰ! ਨਵੋਦਿਆ ‘ਚ ਦਾਖਲੇ ਲਈ 13 ਦਸੰਬਰ ਨੂੰ ਹੋਵੇਗੀ ਇਹ ਪ੍ਰੀਖਿਆ
Punjab News: ਵਿਦਿਆਰਥੀਆਂ ਲਈ ਅਹਿਮ ਖ਼ਬਰ! ਨਵੋਦਿਆ ‘ਚ ਦਾਖਲੇ ਲਈ 13 ਦਸੰਬਰ ਨੂੰ ਹੋਵੇਗੀ ਇਹ ਪ੍ਰੀਖਿਆ
ਫ਼ਿਰੋਜ਼ਪੁਰ, 10 ਦਸੰਬਰ 2025 (Media PBN)
ਜਵਾਹਰ ਨਵੋਦਿਆ ਵਿਦਿਆਲਿਆ ਮਾਹੀਆਂਵਾਲਾ ਕਲਾਂ ਵਿੱਚ ਸੈਸ਼ਨ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਪ੍ਰੀਖਿਆ 13 ਦਸੰਬਰ, ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ 09 ਕੇਂਦਰਾਂ ‘ਤੇ ਹੋਵੇਗੀ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ.ਈ.ਓ.) ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਚੋਣਾਂ ਕਾਰਨ 02 ਪ੍ਰੀਖਿਆ ਕੇਂਦਰ ਬਦਲੇ ਗਏ ਹਨ।
ਇਸ ਅਨੁਸਾਰ, ਐਮ.ਐਲ.ਐਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਦੇ ਸਾਰੇ ਵਿਦਿਆਰਥੀਆਂ ਦੇ ਪੇਪਰ ਹੁਣ ਐਮ.ਐਲ.ਐਮ ਹਾਈ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਹੋਣਗੇ ਅਤੇ ਤਹਿਸੀਲ ਗੁਰੂਹਰਸਹਾਏ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਦੇ ਪੇਪਰ ਜੀ.ਟੀ.ਬੀ. ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਹੋਣਗੇ।
ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ.ਈ.ਓ.) ਸ਼੍ਰੀਮਤੀ ਮੁਨੀਲਾ ਅਰੋੜਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 13 ਦਸੰਬਰ ਨੂੰ ਸਵੇਰੇ 9 ਵਜੇ ਆਪਣੇ ਨਵੇਂ ਪ੍ਰੀਖਿਆ ਕੇਂਦਰ ‘ਤੇ ਪਹੁੰਚਣ।

