Canada ‘ਚ ਵਾਪਰਿਆ ਵੱਡਾ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ
Canada ‘ਚ ਵਾਪਰਿਆ ਵੱਡਾ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ
ਕੈਨੇਡਾ, 10 ਦਸੰਬਰ 2025 (Media PBN)
ਕੈਨੇਡਾ ਤੋਂ ਇੱਕ ਵਾਰ ਫਿਰ ਪੰਜਾਬ ਲਈ ਦੁਖਦਾਈ ਖਬਰ ਸਾਹਮਣੇ ਆਈ ਹੈ। ਮਲੋਟ ਦੇ ਖਾਨੇ ਕੀ ਢਾਬਾ ਪਿੰਡ ਦੇ ਇੱਕ 23 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਖ਼ਬਰ ਨੇ ਪੂਰੇ ਪਿੰਡ ਅਤੇ ਇਲਾਕੇ ਵਿੱਚ ਸੋਗ ਫੈਲਾ ਦਿੱਤਾ ਹੈ।
ਖਾਨੇ ਕੀ ਢਾਬਾ ਪਿੰਡ ਦੇ ਸਾਬਕਾ ਸਰਪੰਚ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ, ਵਿਕਰਮਜੀਤ ਸਿੰਘ ਪੁੱਤਰ ਬਲਰਾਜ ਸਿੰਘ, ਪਿਛਲੇ ਤਿੰਨ ਸਾਲਾਂ ਤੋਂ ਕੈਨੇਡਾ ਦੇ ਬਰੈਂਪਟਨ ਵਿੱਚ ਰਹਿ ਰਿਹਾ ਸੀ।
ਪਰਿਵਾਰ ਅਨੁਸਾਰ ਵਿਕਰਮਜੀਤ ਸਿੰਘ ਉਥੇ ਟਰੱਕ ਚਲਾਉਂਦਾ ਸੀ। ਉਨ੍ਹਾਂ ਕਿਹਾ ਕਿ, ਵਿਕਰਮਜੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਦੁਖਦਾਈ ਖ਼ਬਰ ਨੇ ਪੂਰੇ ਇਲਾਕੇ ਵਿੱਚ ਸੋਗ ਫੈਲਾ ਦਿੱਤਾ ਹੈ। ਸਿਰਫ਼ ਪੰਜ ਦਿਨ ਪਹਿਲਾਂ, ਮਲੋਟ ਸਬ-ਡਿਵੀਜ਼ਨ ਦੇ ਵੜਿੰਗ ਖੇੜਾ ਪਿੰਡ ਦੇ ਗੁਰਪ੍ਰੀਤ ਸਿੰਘ ਦੀ ਵੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

