ਪਿਆਕੜਾਂ ਨੂੰ ਝਟਕਾ! ਪੰਜਾਬ ‘ਚ 14 ਦਸੰਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪਿਆਕੜਾਂ ਨੂੰ ਝਟਕਾ! ਪੰਜਾਬ ‘ਚ 14 ਦਸੰਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਵਿੱਚ 14 ਦਸੰਬਰ 2025 ਨੂੰ ਐਲਾਨਿਆ “ਡਰਾਈ ਡੇਅ”
ਚੰਡੀਗੜ੍ਹ 12 ਦਸੰਬਰ 2025 (Media PBN):
ਪੰਜਾਬ ਵਿੱਚ 14 ਦਸੰਬਰ 2025 ਦਿਨ ਐਤਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ। ਏਸੇ ਦੇ ਮੱਦੇਨਜ਼ਰ ਸਟੇਟ ਇਲੈਕਸ਼ਨ ਕਮਿਸ਼ਨ ਪੰਜਾਬ ਨੇ ਸੂਬੇ ਭਰ ਵਿੱਚ 14 ਦਸੰਬਰ ਨੂੰ ਡਰਾਈ ਡੇਅ ਐਲਾਨਣ ਦਾ ਫੈਸਲਾ ਲਿਆ ਹੈ।
ਆਪਣੇ ਜਾਰੀ ਹੁਕਮਾਂ ਵਿੱਚ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਲਿਖਿਆ ਗਿਆ ਹੈ ਕਿ, EC ਦੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ ਰਾਤ 12.00 ਵਜੇ ਤੋਂ ਅਗਲੇ ਦਿਨ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ।
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ। ਦੱਸ ਦਈਏ ਕਿ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਨੂੰ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 17 ਦਸੰਬਰ 2025 ਨੂੰ ਐਲਾਨੇ ਜਾਣਗੇ।

