ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ

All Latest NewsGeneral NewsNews FlashPunjab News

ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ : ਸੁਮਨਦੀਪ ਕੌਰ

ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ 12, ਪੰਜਾਬ ਨੈੱਟਵਰਕ
ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ (ਐ.ਸਿ ) ਫ਼ਿਰੋਜ਼ਪੁਰ ਕੋਮਲ ਅਰੋੜਾ ਦੀ ਰਹਿਨੁਮਾਈ ਹੇਠ ਬਲਾਕ ਫ਼ਿਰੋਜ਼ਪੁਰ-1 ਦੇ ਸੀਐਚਟੀ, ਹੈੱਡ ਟੀਚਰ ਅਤੇ ਸਕੂਲ ਇੰਚਾਰਜਾਂ ਦੇ ਨਾਲ ਇੱਕ ਅਹਿਮ ਮੀਟਿੰਗ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਦਾਖਲੇ ਅਤੇ ਗਰਾਂਟਾਂ ਦੇ ਸੰਬੰਧ ਵਿੱਚ ਕੀਤੀ। ਇਸ ਮੌਕੇ ਬੀ.ਪੀ.ਈ.ਓ. ਫ਼ਿਰੋਜ਼ਪੁਰ-1 ਮੈਡਮ ਸੁਮਨਦੀਪ ਕੌਰ ਵਲੋਂ ਅਧਿਆਪਕਾਂ ਨੂੰ ਕਿਹਾ ਕਿ ਸੈਸ਼ਨ 2026-27 ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਉਨਾਂ ਨੇ ਕਿਹਾ ਕਿ ਸਾਰੇ ਸਕੂਲ ਇਸ ਪ੍ਰਤੀ ਵਿਊਤਬੰਦੀ ਬਣਾ ਕੇ ਕੰਮ ਕਰਨ ਅਤੇ ਇੱਕ ਟੀਮ ਦੀ ਤਰ੍ਹਾਂ ਕੰਮ ਕਰਦੇ ਹੋਏ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਤਾਲਮੇਲ ਕਰਕੇ ਸਕੂਲਾਂ ਦੇ ਵਿੱਚ ਦਾਖਲਾ ਵਧਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ । ਇਸ ਮੌਕੇ ਉਹਨਾਂ ਅਧਿਆਪਕਾਂ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸੈਸ਼ਨ ਵਿੱਚ ਜਮਾਤਾਂ ਦੇ ਸਕੂਲ ਅਨੁਸਾਰ ਵਿਸ਼ਲੇਸ਼ਣ ਵੀ ਕੀਤਾ ਅਤੇ ਯੂ ਡਾਈਸ ਡਰਾਪਬਾਕਸ ਦੇ ਸਬੰਧੀ ਅਤੇ ਸਕੂਲੋਂ ਵਿਰਵੇ ਬੱਚਿਆਂ ਦੇ ਸਰਵੇ ਸਬੰਧੀ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਬੀਪੀਈਓ ਸੁਮਨਦੀਪ ਕੌਰ ਨੇ ਫਿਨਲੈਂਡ ਵਿਖੇ ਟ੍ਰੇਨਿੰਗ ਦੇ ਨੁਕਤੇ ਸਾਂਝੇ ਕੀਤੇ ਅਤੇ ਕੁਝ ਨੁਕਤਿਆਂ ਨੂੰ ਸਕੂਲਾਂ ਵਿੱਚ ਲਾਗੂ ਕਰਨ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸੁਵਿਧਾਵਾਂ ਅਤੇ ਮਿਆਰੀ ਸਿੱਖਿਆ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਤੇ ਜ਼ੋਰ ਦਿੱਤਾ।

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਹੈ ਅਤੇ ਸਾਰੇ ਸਕੂਲਾਂ ਨੂੰ ਡੋਰ ਟੂ ਡੋਰ ਜਾ ਕੇ ਨਵੇਂ ਦਾਖਲੇ ਸਬੰਧੀ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਐਮਆਈਐਸ ਕੋਆਰਡੀਨੇਟਰ ਪਵਨ ਮਦਾਨ ਨੇ ਅਧਿਆਪਕਾਂ ਦੀਆਂ ਯੂ-ਡਾਇਸ ਅਤੇ ਹੋਰ ਆਨਲਾਈਨ ਕੰਮਾਂ ਸੰਬੰਧੀ ਸਮੱਸਿਆਵਾਂ ਨੂੰ ਦੂਰ ਕੀਤਾ।

ਇਸ ਸਮੇਂ ਬਲਾਕ ਅਕਾਊਂਟੈਂਟ ਸੰਦੀਪ ਕੁਮਾਰ ਨੇ ਸਮੱਗਰਾ ਅਤੇ ਸਿਵਲ ਵਰਕਸ ਨਾਲ ਸੰਬੰਧਿਤ ਗਰਾਂਟਾਂ ਖਰਚ ਕਰਨ ਅਤੇ ਰਿਕਾਰਡ ਮੈਨਟੇਨ ਸਬੰਧ ਵਿੱਚ ਗੱਲਬਾਤ ਕੀਤੀ ਗਈ ਅਤੇ ਹਦਾਇਤਾਂ ਦੇ ਅਨੁਸਾਰ ਗਰਾਂਟਾਂ ਨਿਸ਼ਚਿਤ ਸਮੇਂ ਵਿੱਚ ਖਰਚ ਕਰਨ ਲਈ ਕਿਹਾ ਗਿਆ। ਇਸ ਮੌਕੇ ਬਲਾਕ ਫ਼ਿਰੋਜ਼ਪੁਰ-1 ਦੇ ਸਾਰੇ ਸੈਂਟਰ ਹੈੱਡ ਟੀਚਰ ਸਾਹਿਬਾਨ, ਹੈੱਡ ਟੀਚਰ ਅਤੇ ਸਕੂਲ ਇੰਚਾਰਜ ਹਾਜ਼ਰ ਸਨ।