BREAKING: ਪੰਜਾਬ ‘ਚ ਕੱਲ੍ਹ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ! ਚੋਣ ਕਮਿਸ਼ਨ ਨੇ DCs ਨੂੰ ਜਾਰੀ ਕੀਤੇ ਸਖ਼ਤ ਹੁਕਮ
BREAKING: ਪੰਜਾਬ ‘ਚ ਕੱਲ੍ਹ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ! ਚੋਣ ਕਮਿਸ਼ਨ ਨੇ DCs ਨੂੰ ਜਾਰੀ ਕੀਤੇ ਸਖ਼ਤ ਹੁਕਮ
ਚੰਡੀਗੜ੍ਹ, 13 ਦਸੰਬਰ, 2025 (Media PBN):
ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਰਾਜ ਚੋਣ ਕਮਿਸ਼ਨ (State Election Commission – SEC) ਨੇ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰਾਂ (District Electoral Officers) ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੈਲਟ ਪੇਪਰਾਂ (Ballot Papers) ਨੂੰ ਸਖ਼ਤ ਨਿਗਰਾਨੀ ਹੇਠ ਰੱਖਣਾ ਯਕੀਨੀ ਬਣਾਉਣ।
‘ਡੁਪਲੀਕੇਟ ਬੈਲਟ ਦੀ ਨਾ ਹੋਵੇ ਵਰਤੋਂ’
ਕਮਿਸ਼ਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਦਿੱਤੀ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੇ ਬਾਹਰੀ ਜਾਂ ਡੁਪਲੀਕੇਟ ਬੈਲਟ ਪੇਪਰਾਂ (Duplicate Ballot Papers) ਦੀ ਵਰਤੋਂ ਨਹੀਂ ਹੋਣੀ ਚਾਹੀਦੀ। ਕਮਿਸ਼ਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਵੋਟਿੰਗ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੇ।
ਚੰਨੀ ਨੇ ਜਤਾਇਆ ਸੀ ਖਦਸ਼ਾ
ਚੋਣ ਕਮਿਸ਼ਨ ਦਾ ਇਹ ਨਿਰਦੇਸ਼ ਅਜਿਹੇ ਸਮੇਂ ਆਇਆ ਹੈ, ਜਦੋਂ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਹਾਲ ਹੀ ਵਿੱਚ ਚੋਣ ਪ੍ਰਕਿਰਿਆ ‘ਤੇ ਸਵਾਲ ਚੁੱਕੇ ਸਨ। ਚੰਨੀ ਨੇ ਖਦਸ਼ਾ ਜਤਾਇਆ ਸੀ ਕਿ ਸੱਤਾਧਾਰੀ ਪਾਰਟੀ (Ruling Party) ਚੋਣ ਜਿੱਤਣ ਲਈ ਡੁਪਲੀਕੇਟ ਬੈਲਟ ਪੇਪਰਾਂ ਦੀ ਵਰਤੋਂ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ਾਂ ਅਤੇ ਖਦਸ਼ਿਆਂ ਨੂੰ ਦੇਖਦੇ ਹੋਏ ਕਮਿਸ਼ਨ ਨੇ ਪ੍ਰਸ਼ਾਸਨ ਨੂੰ ਇਹ ਇਹਤਿਆਤੀ (Precautionary) ਹੁਕਮ ਜਾਰੀ ਕੀਤੇ ਹਨ।

