ETT Teacher: ETT 6635 ਅਧਿਆਪਕਾਂ ਨਾਲ ਮੀਟਿੰਗ ਕਰਨ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਭੱਜਿਆ! ਹੁਣ ਟੀਚਰਾਂ ਵਲੋਂ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ETT Teacher: 10 ਅਗਸਤ ਨੂੰ ਕਰਨਗੇ ਈ.ਟੀ.ਟੀ 6635 ਅਧਿਆਪਕਾਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ – ਦੀਪਕ ਕੰਬੋਜ਼
ਪੰਜਾਬ ਨੈੱਟਵਰਕ, ਚੰਡੀਗੜ੍ਹ-
ETT Teacher: 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ, ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ| ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਦਾ ਸਿੱਖਿਆ ਮੰਤਰੀ ਵਲੋਂ ਭਰੋਸਾ ਦਿੱਤਾ ਸੀ।
ਪਰ ਬਦਲੀਆਂ ਦੇ ਲਈ ਕੋਈ ਵਿਸ਼ੇਸ਼ ਮੌਕਾ ਨਹੀਂ ਦਿੱਤਾ ਗਿਆ। ਜਿਸ ਕਰਕੇ ਸਟੇਟ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਕਿ 28 ਜੁਲਾਈ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਐਲਾਨ ਕੀਤਾ ਗਿਆ ਸੀ। ਪਰ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਡੀ ਮੀਟਿੰਗ ਸਿੱਖਿਆ ਮੰਤਰੀ ਨਾਲ ਸੋਮਵਾਰ ਨੂੰ ਕਰਵਾ ਦਿੱਤੀ ਜਾਵੇਗੀ ਤੇ ਆਗੂਆਂ ਨੇ ਸਿੱਖਿਆ ਮੰਤਰੀ ਨਾਲ਼ ਮੀਟਿੰਗ ਕਰਨ ਲਈ ਤਿੰਨ ਦਿਨਾਂ ਤੋਂ ਚੰਡੀਗੜ੍ਹ ਡੇਰੇ ਲਾਏ ਹੋਏ ਸਨ।
ਪਰ ਤਿੰਨ ਦਿਨਾਂ ਵਿੱਚ ਸਿੱਖਿਆ ਮੰਤਰੀ ਨੇ ਇੱਕ ਵਾਰ ਸਟੇਟ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਨਹੀਂ ਕੀਤੀ। ਜਿਸ ਤੋਂ ਦੁੱਖੀ ਹੋ ਕੇ ਫੈਸਲਾ ਲਿਆ ਗਿਆ ਕਿ 10 ਅਗਸਤ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ 6635 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸਲਿੰਦਰ ਕੰਬੋਜ, ਨਿਰਮਲ ਜੀਰਾ, ਜਰਨੈਲ ਸੰਗਰੂਰ, ਜੱਗਾ ਬੋਹਾ,ਰਾਜਸੁਖਵਿੰਦਰ ਗੁਰਦਾਸਪੁਰ, ਰਵਿੰਦਰ ਅਬੋਹਰ, ਕੁਲਦੀਪ ਖੋਖਰ, ਦੀਪ ਬਨਾਰਸੀ ਤੇ ਬੂਟਾ ਮਾਨਸਾ ਨੇ ਕਿਹਾ ਕਿ ਈਟੀਟੀ ਦੀਆਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾ 6635 ਅਧਿਆਪਕਾਂ ਬਦਲੀ ਦਾ ਮੌਕਾ ਦਿੱਤਾ ਜਾਵੇ। ਕਿਉਂ ਕਿ ਲਗਾਤਾਰ ਦੋ ਸਾਲਾਂ ਤੋਂ 200 ਤੋਂ 300 ਕਿ. ਮੀ. ਨੌਕਰੀ ਕਰ ਰਹੇ ਹਨ। ਉਹਨਾਂ ਨੂੰ ਤਰਸਦੇ ਆਧਾਰ ਤੇ ਵਿਸ਼ੇਸ਼ ਮੌਕਾ ਦਿੱਤਾ ਜਾਣਾ ਚਾਹੀਦਾ ਤਾਂ ਕਿ ਉਹ ਘਰਾਂ ਦੇ ਨੇੜੇ ਆ ਸਕਣ।