ਵੱਡੀ ਖ਼ਬਰ: ਕੈਨੇਡਾ ਵਿੱਚ 2 ਪੰਜਾਬੀ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ
ਵੱਡੀ ਖ਼ਬਰ: ਕੈਨੇਡਾ ਵਿੱਚ 2 ਪੰਜਾਬੀ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ, 14 ਦਸੰਬਰ 2025 (Media PBN)
ਕੈਨੇਡਾ ਤੋਂ ਇੱਕ ਵਾਰ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਪੰਜਾਬੀ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਦੇ ਮੁਤਾਬਿਕ ਇਹ ਘਟਨਾ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ।
ਇਹ ਦੋਵੇਂ ਵਿਦਿਆਰਥੀ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਨੇੜਲੇ ਪਿੰਡਾਂ ਨਾਲ ਸਬੰਧਤ ਦੱਸੇ ਜਾ ਰਹੇ ਹਨ ਅਤੇ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਏ ਹੋਏ ਸਨ।
ਦੋਵੇਂ ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (27) ਵਾਸੀ ਪਿੰਡ ਬਾਰਾਹ ਅਤੇਰਣਵੀਰ ਸਿੰਘ (18) ਵਾਸੀ ਪਿੰਡ ਉਦਤ ਸੈਦੇਵਾਲਾ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਪੰਜਾਬ ਤੋਂ ਆਪਣੀ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਸੁਪਨੇ ਲੈ ਕੇ ਕੈਨੇਡਾ ਆਏ ਸਨ। ਇਸ ਘਟਨਾ ਨੇ ਦੋਵਾਂ ਪਰਿਵਾਰਾਂ ਅਤੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

