ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ ‘ਤੇ ਚੋਣ ਨਿਸ਼ਾਨ ਹੋਏ ਗ਼ਲਤ ਪ੍ਰਿੰਟ
Punjab News, 14 Dec 2025-
ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 23 ਜ਼ਿਲ੍ਹਾ ਪਰਿਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸਮਿਤੀਆਂ ਦੇ 2,838 ਜ਼ੋਨਾਂ ਲਈ ਵੋਟਿੰਗ ਲਈ 13,395 ਪੋਲਿੰਗ ਸਟੇਸ਼ਨਾਂ ’ਤੇ 18,718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।
ਸੂਬੇ ਦੇ 1,36,04,650 ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। 860 ਪੋਲਿੰਗ ਸਟੇਸ਼ਨ ਅਤਿ-ਸੰਵੇਦਨਸ਼ੀਲ ਅਤੇ 3,405 ਸੰਵੇਦਨਸ਼ੀਲ ਐਲਾਨੇ ਗਏ ਹਨ।
ਇਸ ਦੌਰਾਨ ਖਬਰ ਆ ਰਹੀ ਹੈ ਕਿ ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਖਾਸਾ ਵਿੱਚ ਨਵਾਂ ਵਿਵਾਦ ਸ਼ੁਰੂ ਹੋ ਗਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਇਲਾਕੇ ਦੇ ਚੋਣ ਅਫਸਰਾਂ ਉਤੇ ਆਜ਼ਾਦ ਉਮੀਦਵਾਰ ਨਾਲ ਮਿਲੀਭੁਗਤ ਹੋਣ ਦੇ ਇਲਜ਼ਾਮ ਲਗਾਏ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਦੇ ਸਾਹਮਣੇ ਝਾੜੂ ਦਾ ਨਿਸ਼ਾਨ ਪ੍ਰਿੰਟ ਹੋਣ ਦੀ ਬਜਾਏ ਤੱਕੜੀ ਦਾ ਚੋਣ ਨਿਸ਼ਾਨ ਪ੍ਰਿੰਟ ਕਰਨ ਦੇ ਦੋਸ਼ ਲਾਏ ਗਏ।
ਇਸ ਕਾਰਨ ਇਨ੍ਹਾਂ ਚਾਰ ਬੂਥਾਂ ਉਤੇ ਪ੍ਰਿੰਟਿੰਗ ਗਲਤੀ ਤੋਂ ਬਾਅਦ ਪੰਚਾਇਤ ਸਮਿਤੀ ਦੀਆਂ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਇਨ੍ਹਾਂ ਬੂਥਾਂ ਦੇ ਉੱਪਰ ਸਿਰਫ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਹੋਣਗੀਆਂ। ਖ਼ਬਰ ਸ੍ਰੋਤ- ਨਿਊਜ਼18

