ਸਾਵਧਾਨ! ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ
Weather Alert! ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ
Weather Alert, 14 Dec 2025 (Media PBN) :
Weather Alert! ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ ‘ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।
ਮੌਸਮ ਵਿਭਾਗ ਪੰਜਾਬ ਦੇ ਵੱਲੋਂ ਪੂਰੇ ਸੂਬੇ ਦੇ ਅੰਦਰ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਅਲਰਟ ਦਾ ਮਤਲਬ ਹੈ ਕਿ ਸੂਬੇ ਵਿੱਚ ਸਾਰਾ ਦਿਨ ਧੁੰਦ ਛਾਈ ਰਹੇਗੀ ਅਤੇ ਠੰਡ ਹੋਰ ਵਧਣ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਬੀਤੇ ਦਿਨ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 18 ਤੋਂ 20 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਤੱਕ ਰਿਹਾ।
ਮੌਸਮ ਵਿਭਾਗ ਦੇ ਮੁਤਾਬਕ ਸੋਮਵਾਰ ਨੂੰ ਵੀ ਸੂਬੇ ’ਚ ਸੰਘਣੀ ਧੁੰਦ ਛਾਏਗੀ ਤੇ ਸੀਤ ਲਹਿਰ ਚੱਲੇਗੀ।
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਧੁੰਦ ਕਾਫ਼ੀ ਵੱਧ ਜਾਵੇਗੀ, ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ।
ਮੌਸਮ ਵਿਗਿਆਨੀਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਲਰਟਾਂ ‘ਤੇ ਨਜ਼ਰ ਰੱਖਣ ਅਤੇ ਯਾਤਰਾ ਦੀ ਯੋਜਨਾ ਇਸਦੇ ਅਨੁਸਾਰ ਬਣਾਉਣ।

