ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਲਈ ਪਈਆਂ ਸਿਰਫ਼ 48% ਵੋਟਾਂ, ਨਤੀਜੇ 17 ਦਸੰਬਰ ਨੂੰ
ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ: ਸਿਰਫ਼ 48% ਪਈਆਂ ਵੋਟਾਂ, 17 ਦਸੰਬਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ, 14 ਦਸੰਬਰ 2025 (Media PBN) :
ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਸਾਰੀਆਂ ਪੋਲਿੰਗ ਬੂਥਾਂ ‘ਤੇ ਉਮੀਦਵਾਰਾਂ ਦੀ ਕਿਸਮਤ ਬੈਲਟ ਬਾਕਸ ਵਿੱਚ ਬੰਦ ਹੋ ਗਈ ਹੈ।
ਸ਼ਾਮ 4 ਵਜੇ ਤੱਕ 48% ਫੀਸਦੀ ਪੋਲਿੰਗ ਦਰਜ ਕੀਤੀ ਗਈ। ਇਨ੍ਹਾਂ ਚੋਣਾਂ ਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ।
ਇਨ੍ਹਾਂ ਚੋਣਾਂ ਲਈ 48 ਫੀਸਦੀ ਵੋਟਰਾਂ ਨੇ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪੋਲਿੰਗ ਬੂਥਾਂ ਵਿੱਚ ਜਾ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਚੋਣ ਕਮਿਸ਼ਨ ਨੇ ਦੱਸਿਆ ਕਿ ਦੇਰ ਸ਼ਾਮ ਵੋਟਾਂ ਪੈਣ ਦਾ ਅਮਲ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਸੰਪੰਨ ਹੋਣ ਬਾਅਦ ਚੋਣ ਅਮਲੇ ਵੱਲੋਂ ਵੋਟਾਂ ਬਕਸਿਆਂ ਨੂੰ ਸੀਲਬੰਦ ਕਰਕੇ ਹਰ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੇ ਨਿਰਧਾਰਤ ਸਟਰਾਂਗ ਰੂਮਜ਼ ‘ਚ ਰਖਵਾ ਦਿੱਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਨਤੀਜਾ ਐਲਾਨਿਆ ਜਾਵੇਗਾ।

