Punjab Breaking: ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਫਿਰ ਪੈਣਗੀਆਂ ਵੋਟਾਂ

All Latest NewsNews FlashPolitics/ OpinionPunjab NewsTop BreakingTOP STORIES

 

Punjab Breaking: ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ ‘ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ 14 ਦਸੰਬਰ 2025 (Media PBN) :

Punjab Breaking: ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ।

ਚੋਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ। ਕਮਿਸ਼ਨ ਵੱਲੋਂ ਹੇਠ ਲਿਖੀਆਂ ਥਾਵਾਂ ‘ਤੇ ਦੁਬਾਰਾ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਗਿਆ ਹੈ:-

1. ਬਲਾਕ ਸੰਮਤੀ ਅਟਾਰੀ, ਜ਼ੋਨ ਨੰ. 08 (ਖਾਸਾ) (ਬੂਥ ਨੰ. 52,53,54,55) ਅਤੇ ਜ਼ੋਨ ਨੰ. 17 (ਵਰਪਾਲ ਕਲਾਂ) (ਬੂਥ ਨੰ. 90,91,93,94,95)-ਜ਼ਿਲ੍ਹਾ ਅੰਮ੍ਰਿਤਸਰ।

2. ਬਲਾਕ ਸੰਮਤੀ ਚੰਨਣਵਾਲ (ਜ਼ੋਨ ਨੰ. 04), ਪਿੰਡ ਰਾਏਸਰ ਪਟਿਆਲਾ (ਬੂਥ ਨੰ. 20)- ਜ਼ਿਲ੍ਹਾ ਬਰਨਾਲਾ।

3. ਬਲਾਕ ਕੋਟ ਭਾਈ, ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਬਬਾਨੀਆ (ਬੂਥ ਨੰ. 63 ਅਤੇ 64) ਅਤੇ ਪਿੰਡ ਮਧੀਰ (ਬੂਥ ਨੰ. 21 ਅਤੇ 22)

4. ਪਿੰਡ ਚੰਨ੍ਹੀਆਂ (ਪੋਲਿੰਗ ਸਟੇਸ਼ਨ 124)- ਜ਼ਿਲ੍ਹਾ ਗੁਰਦਾਸਪੁਰ

5. ਪੋਲਿੰਗ ਬੂਥ 72, ਪੰਚਾਇਤ ਸੰਮਤੀ ਭੋਗਪੁਰ (ਜ਼ੋਨ ਚੀਨ. 4) – ਜ਼ਿਲ੍ਹਾ ਜਲੰਧਰ

ਦੁਬਾਰਾ ਚੋਣਾਂ 16.12.2025 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕਰਵਾਈਆਂ ਜਾਣਗੀਆਂ ਅਤੇ ਇਹਨਾਂ ਵੋਟਾਂ ਦੀ ਗਿਣਤੀ 17.12.2025 ਨੂੰ ਆਮ ਗਿਣਤੀ ਦੇ ਨਾਲ ਹੀ ਕੀਤੀ ਜਾਵੇਗੀ।

 

Media PBN Staff

Media PBN Staff