BREAKING: ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਛੁੱਟੀ ਦਾ ਐਲਾਨ
BREAKING: ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਛੁੱਟੀ ਦਾ ਐਲਾਨ
ਜਲੰਧਰ, 15 Dec 2025 (Media PBN)
ਪੰਜਾਬ ਦੇ ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੋਂ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਕਈ ਸਕੂਲਾਂ ਦੇ ਮੁਖੀਆਂ ਦੀ ਈਮੇਲ ਤੇ ਅਣਪਛਾਤੇ ਵਲੋਂ ਭੇਜੀ ਗਈ ਹੈ।
ਜਿਸ ਤੋਂ ਬਾਅਦ ਸਕੂਲਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਪੁਲਿਸ ਸਮੇਤ ਬੰਬ ਨਿਰੋਧਕ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ ਹਨ।
ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਬੰਬ ਕਿਸੇ ਵੀ ਹਿੱਸੇ ਵਿੱਚੋਂ ਬਰਾਮਦ ਨਹੀਂ ਸੀ ਹੋਇਆ, ਜਦੋਂਕਿ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ, ਜਲੰਧਰ ਦੇ ਸੇਂਟ ਜੋਸਫ਼ ਅਤੇ ਆਈ. ਵੀ. ਵਰਲਡ ਸਕੂਲ ਸਮੇਤ ਕੇ. ਐੱਮ. ਵੀ. ਸੰਸਕ੍ਰਿਤੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫ਼ੋਨ ਕੀਤਾ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ।
ਸਕੂਲ ਖਾਲੀ ਕਰਵਾਏ ਜਾ ਰਹੇ ਹਨ। ਇਸ ਘਟਨਾ ਨਾਲ ਕਾਲਜ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲ ਗਈ।
ਦੂਜੇ ਪਾਸੇ, ਜਲੰਧਰ ਦੇ ਇੱਕ ਕਾਲਜ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਮੀਡੀਆ ਰਿਪੋਰਟ ਮੁਤਾਬਿਕ, ਕੇ. ਐੱਮ. ਵੀ. ਕਾਲਜ ਵਿਚ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

