ਵੱਡੀ ਖ਼ਬਰ: ਪੰਜਾਬ ‘ਚ ਕਬੱਡੀ ਮੈਚ ਦੌਰਾਨ ਨੌਜਵਾਨ ਨੂੰ ਮਾਰੀਆਂ ਗੋਲੀਆਂ
Punjab News, 15 Dec 2025 (Media PBN)
ਪੰਜਾਬ ਅੰਦਰ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖ਼ਬਰ ਮਿਲੀ ਹੈ। ਤਾਜ਼ਾ ਘਟਨਾ ਮੋਹਾਲੀ ਵਿੱਚ ਵਾਪਰੀ ਹੈ, ਜਿੱਥੋਂ ਦੇ ਸੋਹਾਣਾ ਪਿੰਡ ਵਿੱਚ ਚੱਲ ਰਹੇ ਕਬੱਡੀ ਮੈਚ ਵਿੱਚ ਗੋਲੀਆਂ ਚੱਲ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਕਾਰ ਅਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਮੋਹਾਲੀ ਦੇ ਸੋਹਾਣਾ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ।
ਗੋਲੀਆਂ ਲੱਗਣ ਦੇ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਲੋਕਾਂ ਵੱਲੋਂ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ ਸੂਚਨਾ ਇਹ ਹੈ ਕਿ ਨੌਜਵਾਨ ‘ਤੇ ਫਾਈਰਿੰਗ ਕਰਨ ਮਗਰੋਂ ਬਦਮਾਸ਼ ਆਪੋ-ਆਪਣੇ ਵਾਹਨਾਂ ‘ਤੇ ਫਰਾਰ ਹੋ ਗਏ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਹਾਲੀ ਪੁਲਿਸ ਮੌਕੇ ‘ਤੇ ਪਹੁੰਚੀ, ਜਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਸਥਾਨਕ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

