Punjab Breaking: ਭਗਵੰਤ ਮਾਨ ਦਾ ਸ਼ਹੀਦੀ ਸਭਾ ਬਾਰੇ ਵੱਡਾ ਐਲਾਨ

All Latest NewsNews FlashPunjab NewsTop BreakingTOP STORIES

 

ਚੰਡੀਗੜ੍ਹ/ ਫਤਿਹਗੜ੍ਹ ਸਾਹਿਬ, 16 ਦਸੰਬਰ 2025 (Media PBN)-

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀ ਸਾਲਾਨਾ ਸ਼ਹੀਦੀ ਸਭਾ ਦੇ ਵਿਸ਼ਾਲ ਪ੍ਰਬੰਧਾਂ ਦਾ ਐਲਾਨ ਕੀਤਾ।

ਸੀ.ਐਮ. ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਆਉਂਦੀ ਹੈ, ਜਿਸ ਲਈ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

ਸੀਐੱਮ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਵਿੱਚ ਸੰਗਤਾਂ ਦੀ ਸਿਹਤ ਸੰਭਾਲ ਲਈ 6 ਨਵੀਆਂ ਡਿਸਪੈਂਸਰੀਆਂ ਅਤੇ 20 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ਟਰਾਂਸਪੋਰਟ ਦੀ ਸਹੂਲਤ ਲਈ 200 ਮੁਫ਼ਤ ਸ਼ਟਲ ਬੱਸ ਸੇਵਾਵਾਂ ਚਲਾਈਆਂ ਜਾਣਗੀਆਂ।

ਇਸ ਤੋਂ ਇਲਾਵਾ, ਪ੍ਰਦੂਸ਼ਣ ਮੁਕਤ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ 100 ਤੋਂ ਵੱਧ ਈ-ਰਿਕਸ਼ਾ ਵੀ ਚਲਾਏ ਜਾਣਗੇ। ਸੁਰੱਖਿਆ ਦੇ ਮੱਦੇਨਜ਼ਰ 3300 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਸਾਰੇ ਖੇਤਰ ਦੀ ਨਿਗਰਾਨੀ ਲਈ 300 CCTV ਕੈਮਰੇ ਲਗਾਏ ਜਾਣਗੇ।

ਸੰਗਤਾਂ ਦੇ ਆਪਸੀ ਸੰਪਰਕ ਨੂੰ ਬਣਾਈ ਰੱਖਣ ਲਈ ਇਲਾਕੇ ਵਿੱਚ ਅਸਥਾਈ ਮੋਬਾਈਲ ਟਾਵਰ ਲਗਾਏ ਜਾਣਗੇ। ਸੀ.ਐਮ. ਮਾਨ ਨੇ ਦੱਸਿਆ ਕਿ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵਲੰਟੀਅਰਾਂ ਦੀ ਟੀਮ ਵਿਸ਼ੇਸ਼ ਤੌਰ ‘ਤੇ ਧਿਆਨ ਰੱਖੇਗੀ।

 

Media PBN Staff

Media PBN Staff