Breaking: ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਮੌਤ
Breaking: ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਮੌਤ
ਬਰਨਾਲਾ, 16 ਦਸੰਬਰ 2025 (Media PBN)-
ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ, ਬਰਨਾਲਾ ਦੇ ਵਿੱਚ ਸੰਘਣੀ ਧੁੰਦ ਦੇ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ 5 ਹੋਰ ਲੋਕ ਜ਼ਖਮੀ ਵੀ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦਾ ਇਹ ਪਰਿਵਾਰ ਹਰਿਆਣਾ ਦੇ ਸਿਰਸਾ ਵਿੱਚ ਆਪਣੀ ਬੇਟੀ ਦਾ ਸ਼ਗਨ ਲੈ ਕੇ ਜਾ ਰਿਹਾ ਸੀ। ਜਦੋਂ ਇਹ ਪਰਿਵਾਰ ਬਰਨਾਲਾ ਲਾਗੇ ਪਹੁੰਚਿਆ ਤਾਂ, ਦੋ ਗੱਡੀਆਂ ਡੀਵਾਈਡਰ ਦੇ ਨਾਲ ਟਕਰਾ ਗਈਆਂ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ ਲੜਕੀ ਦੇ ਭਰਾ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਭਾਰਤੀ ਸੁਰੱਖਿਆ ਬਲ (BSF) ਦਾ ਜਵਾਨ ਸੀ। ਇਸ ਘਟਨਾ ਵਿੱਚ ਪਰਿਵਾਰ ਦੇ ਪੰਜ ਹੋਰ ਮੈਂਬਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

