ਵੱਡੀ ਖ਼ਬਰ: ਪੰਜਾਬ ‘ਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

All Latest NewsNews FlashPunjab NewsTop BreakingTOP STORIES

 

ਵੱਡੀ ਖ਼ਬਰ: ਪੰਜਾਬ ‘ਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ, 17 Dec 2025 (Media PBN)

ਪੰਜਾਬ ਦੇ ਹੁਸ਼ਿਆਰਪੁਰ ‘ਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕਸਬਾ ਹਰਿਆਣਾ ‘ਚ ਜਿੰਮ ਜਾ ਰਿਹਾ ਸੀ, ਦੌਰਾਨ ਇੱਕ ਕਾਰ ਸਵਾਰ ਨੇ ਪੁਲ ‘ਤੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਪੀਟੀਸੀ ਦੀ ਖ਼ਬਰ ਅਨੁਸਾਰ, 23 ਸਾਲਾ ਨੌਜਵਾਨ ਅਬਦੁਲ, ਜਿੰਮ ਨੂੰ ਆ ਰਿਹਾ ਸੀ ਤਾਂ ਜਦੋਂ ਹਰਿਆਣੇ ਤੋਂ ਪੁਲ ‘ਤੇ ਪਹੁੰਚਦਾ ਹੈ ਤਾਂ ਉੱਥੇ ਇੱਕ ਅਲਟੋ ਕਾਰ ਵਿੱਚ ਇੱਕ ਨੌਜਵਾਨ ਆਉਂਦਾ ਹੈ ਤਾਂ ਉਸ ਦੇ ਉੱਤੇ ਤਾਬੜਤੋੜ ਫਾਇਰਿੰਗ ਕਰ ਦਿੰਦਾ ਹੈ।

ਜਿਸ ਵਿੱਚੋਂ ਚਾਰ ਤੋਂ ਪੰਜ ਗੋਲੀਆਂ ਅਬਦੁਲ ਦੇ ਲੱਗਦੀਆਂ ਹਨ ਤੇ ਜਦੋਂ ਉਸਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ ਹੈ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਦੱਸ ਦਈਏ ਕਿ ਅਬਦੁਲ 23 ਸਾਲ ਦਾ ਨੌਜਵਾਨ ਸੀ, ਜੋ ਜਿੰਮ ਲਈ ਆਪਣੇ ਪਿੰਡ ਕੰਗਮਾਈ ਤੋਂ ਹਰਿਆਣੇ ਆਇਆ ਕਰਦਾ ਸੀ।

ਮ੍ਰਿਤਕ ਦੇ ਸਾਥੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਅਬਦੁਲ ‘ਤੇ ਗੋਲੀਬਾਰੀ ਹੋਣ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੇ ਅਤੇ ਅਬਦੁਲ ਨੂੰ ਐਕਟਿਵਾ ‘ਤੇ ਬਿਠਾ ਕੇ ਸਿਵਲ ਹਸਪਤਾਲ ਲੈ ਕੇ ਪਹੁੰਚੇ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

 

Media PBN Staff

Media PBN Staff