ਕੀ ਕੈਪਟਨ ਅਮਰਿੰਦਰ ਨੇ ਛੱਡੀ ਭਾਜਪਾ? ਪੜ੍ਹੋ ਸੋਸ਼ਲ ਮੀਡੀਆ ‘ਤੇ ਵਾਇਰਲ ਪੋਸਟ ਦੀ ਸਚਾਈ
Punjab News, 17 Dec 2025 (Media PBN)
ਕੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਛੱਡ ਚੁੱਕੇ ਹਨ? ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟਾਂ ਬੜੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਹੀਆਂ ਹਨ। ਹਾਲਾਂਕਿ ਇਸ ਪੋਸਟ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ, ਪਰ ਸੂਤਰ ਇਹ ਦੱਸਦੇ ਨੇ ਕਿ ਕੈਪਟਨ ਅਮਰਿੰਦਰ ਜਲਦੀ ਹੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ।
ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਨੇ ਭਾਜਪਾ ਨੂੰ ਅਲਵਿਦਾ ਨਹੀਂ ਕਿਹਾ। ਇੱਥੇ ਇਹ ਵੀ ਦੱਸਦੇ ਚਲੀਏ ਕਿ ਕੈਪਟਨ ਅਮਰਿੰਦਰ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਵੱਲੋਂ ਵੀ ਪਿਛਲੇ ਦਿਨੀਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਸਪੱਸ਼ਟ ਕਰ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਭਾਜਪਾ ਦੇ ਵਿੱਚ ਹਨ ਅਤੇ ਭਾਜਪਾ ਦੇ ਨਾਲ ਹੀ ਰਹਿਣਗੇ।
ਪੰਜਾਬ ਕਾਂਗਰਸ ਦੇ ਵੱਡੇ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਜੀਤ ਔਜਲਾ ਵੱਲੋਂ ਵੀ ਕੈਪਟਨ ਅਮਰਿੰਦਰ ਦੀਆਂ ਤਰੀਫਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਦੇ ਕਾਰਜਕਾਲ ਵੇਲੇ ਲਏ ਗਏ ਫੈਸਲਿਆਂ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ।
ਭਾਵੇਂ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਕਾਂਗਰਸੀ ਲੀਡਰਾਂ ਦੁਆਰਾ ਭਾਜਪਾ ਵਿੱਚ ਗਏ ਕੈਪਟਨ ਅਮਰਿੰਦਰ ਦੀ ਤਰੀਫ ਬਾਰੇ ਟੀਕਾ ਟਿੱਪਣੀ ਕੀਤੀ ਜਾ ਰਹੀ ਹੈ, ਪਰ ਦੂਜੇ ਪਾਸੇ ਸਵਾਲ ਇਹ ਹੈ ਕਿ ਕੀ ਕੈਪਟਨ ਅਮਰਿੰਦਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਵਾਪਸ ਆਉਣਗੇ?
ਖੈਰ, ਸਵਾਲ ਤਾਂ ਬਹੁਤ ਨੇ, ਪਰ ਇਸ ਵੇਲੇ ਚਰਚਾ ਇਹ ਹੈ ਕਿ ਕੈਪਟਨ ਅਮਰਿੰਦਰ ਜਲਦੀ ਹੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਹਾਲਾਂਕਿ ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ ਕਿ, ਕੈਪਟਨ ਭਾਜਪਾ ਛੱਡ ਚੁੱਕੇ ਹਨ, ਨਾ ਹੀ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਹੋਈ ਹੈ। ਜਿਵੇਂ ਹੀ ਕੋਈ ਜਾਣਕਾਰੀ ਆਉਂਦੀ ਹੈ, ਤੁਰੰਤ ਖ਼ਬਰ ਨੂੰ ਅਪਡੇਟ ਕਰ ਦਿੱਤਾ ਜਾਵੇਗਾ।

