ਵੱਡੀ ਖ਼ਬਰ: ਚੋਣ ਨਤੀਜਿਆਂ ‘ਚ ਪਿਆ ਰੱਫੜ? ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਨੈਸ਼ਨਲ ਹਾਈਵੇ ਕੀਤਾ ਜਾਮ
ਚੋਣ ਨਤੀਜਿਆਂ ‘ਚ ਪਿਆ ਰੱਫੜ? ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਨੈਸ਼ਨਲ ਹਾਈਵੇ ਕੀਤਾ ਜਾਮ
ਫਿਰੋਜ਼ਪੁਰ, 17 ਦਸੰਬਰ 2025 (Media PBN)-
ਚੋਣ ਨਤੀਜਿਆਂ ‘ਚ ਪਿਆ ਰੱਫੜ? ਫਿਰੋਜ਼ਪੁਰ-ਫਾਜ਼ਿਲਕਾ ਨੈਸ਼ਨਲ ਹਾਈਵੇ ਨੂੰ ਅੱਜ ਅਕਾਲੀ-ਭਾਜਪਾ ਤੇ ਕਾਂਗਰਸ ਵੱਲੋਂ ਮਿਲ ਕੇ ਜਾਮ ਕਰ ਦਿੱਤਾ ਗਿਆ।
ਵਜ੍ਹਾ ਇਹ ਸੀ ਕਿ ਅੱਜ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ ਅਤੇ ਇਸੇ ਦੌਰਾਨ ਇਹਨਾਂ ਤਿੰਨਾਂ ਪਾਰਟੀਆਂ ਦਾ ਦੋਸ਼ ਸੀ ਕਿ ਸਾਡੇ ਏਜੰਟਾਂ ਨੂੰ ਅੰਦਰ ਕਾਊਂਟਿੰਗ ਸਟੇਸ਼ਨਾਂ ਕੋਲ ਨਹੀਂ ਜਾਣ ਦਿੱਤਾ ਗਿਆ।
ਉਹਨਾਂ ਦਾ ਦੋਸ਼ ਸੀ ਕਿ ਸੱਤਾਧਾਰੀ ਧਿਰ ਦੇ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸ ਦੇ ਕਾਰਨ ਉਹਨਾਂ ਨੂੰ ਸ਼ੱਕ ਹੈ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾ ਕੇ ਸੱਤਾ ਧਿਰ ਸਿੱਧਾ ਕਬਜ਼ਾ ਕਰਨਾ ਚਾਹੁੰਦੀ ਹੈ।
ਹਾਲਾਂਕਿ ਦੂਜੇ ਪਾਸੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਇਸ ਵਾਰ ਵੀ ਪਹਿਲਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਵੱਲੋਂ ਗਰਾਊਂਡ ‘ਤੇ ਉੱਤਰ ਕੇ ਲੋਕਾਂ ਦੀ ਸੇਵਾ ਕੀਤੀ ਗਈ ਹੈ ਅਤੇ ਪਾਰਟੀ ਦੁਆਰਾ ਪੰਜਾਬ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਲਿਜਾਇਆ ਗਿਆ ਹੈ।
ਉਹਨਾਂ ਨੇ ਕਿਹਾ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਪੰਜਾਬ ਵਿੱਚ ਲਗਾਤਾਰ ਵਿਕਾਸ ਕਰ ਰਹੀ ਹੈ, ਇਸੇ ਕਾਰਨ ਹੀ ਵਿਰੋਧੀ ਪਾਰਟੀਆਂ ਬੌਖਲਾਹਟ ਵਿੱਚ ਹਨ ਅਤੇ ਉਹ ਬਿਨਾਂ ਤੱਥਾਂ ਦੇ ਆਮ ਆਦਮੀ ਪਾਰਟੀ ਉੱਪਰ ਦੋਸ਼ ਲਗਾ ਰਹੀਆਂ ਹਨ।

