ਅਹਿਮ ਖ਼ਬਰ: ਪੰਜਾਬ ‘ਚ ਕੱਲ੍ਹ ਹੋਵੇਗੀ CSIR-UGC ਨੈੱਟ ਦੀ ਪ੍ਰੀਖਿਆ
ਪੰਜਾਬ ‘ਚ ਕੱਲ੍ਹ ਹੋਵੇਗੀ CSIR-UGC ਨੈੱਟ ਦੀ ਪ੍ਰੀਖਿਆ
ਸੀ.ਐੱਸ.ਆਈ.ਆਰ-ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਕੇਂਦਰ ਦੇ ਆਸ ਪਾਸ ਧਾਰਾ 163 ਲਾਗੂ
ਮੋਗਾ, 17 ਦਸੰਬਰ (Media PBN):
ਸੀ.ਐੱਸ.ਆਈ.ਆਰ-ਯੂ.ਜੀ.ਸੀ. ਨੈੱਟ ਦੀ ਪ੍ਰੀਖੀਆ 18 ਦਸੰਬਰ 2025 ਨੂੰ ਜਿਲ੍ਹੇ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋਵੇਗੀ।
ਇਹ ਪ੍ਰੀਖਿਆ ਦੀ ਪਹਿਲੀ ਸ਼ਿਫਟ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਸਰੀ ਸ਼ਿਫਟ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਪ੍ਰੀਖਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ ਜਿਹੜੇ ਕਿ 18 ਦਸੰਬਰ 2025 ਨੂੰ ਸਵੇਰ 9 ਵਜੇ ਤੋਂ 6 ਵਜੇ ਤੱਕ ਲਾਗੂ ਰਹਿਣਗੇ।

