ਰਾਣਾ ਬਲਾਚੌਰੀਆ ਕਤਲ ਕਾਂਡ; ਪੁਲਿਸ ਐਨਕਾਊਂਟਰ ‘ਚ ਬਦਮਾਸ਼ ਦੀ ਮੌਤ
Mohali, 17 Dec 2025 (Media PBN)
ਬੀਤੇ ਦਿਨੀਂ ਸੋਹਾਣਾ ਵਿਖੇ ਕਬੱਡੀ ਮੈਚ ਦੌਰਾਨ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲੀਆਂ ਮਾਰ ਕੇ ਅਣਪਛਾਤੇ ਬਦਮਾਸ਼ਾਂ ਨੇ ਐਨਕਾਊਂਟਰ ਕਰ ਦਿੱਤਾ ਸੀ।
ਕੱਲ੍ਹ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ੀਆਂ ਦੀ ਪਛਾਣ ਜਨਤਕ ਕੀਤੀ ਸੀ। ਅੱਜ ਮੋਹਾਲੀ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਹੋਇਆ ਇੱਕ ਬਦਮਾਸ਼ ਨੂੰ ਕਾਬੂ ਕਰਨ ਦੀ ਕੋਸਿਸ਼ ਕੀਤੀ ਤਾਂ, ਐਨਕਾਊਂਟਰ ਵਿੱਚ ਉਹ ਮਾਰਿਆ ਗਿਆ।
ਮੋਹਾਲੀ ਐਸਐਸਪੀ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੁਲਿਸ ਵੱਲੋਂ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡੂ ਨੂੰ ਮੋਹਾਲੀ ਵਿੱਚ ਕਨਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਾਲਚੌਰੀਆ ਦੀ ਹਾਲ ਹੀ ਵਿੱਚ ਹੋਈ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਨੂੰ ਪੁਲਿਸ ਟੀਮ ਨਾਲ ਹੋਏ ਮੁਠਭੇੜ ਦੌਰਾਨ ਕਾਬੂ ਕੀਤਾ ਗਿਆ। ਪਰ, ਦੌਰਾਨੇ ਇਲਾਜ਼ ਹਰਪਿੰਦਰ ਸਿੰਘ ਦੀ ਮੌਤ ਹੋ ਗਈ।
ਐਸਐਸਪੀ ਨੇ ਦੱਸਿਆ ਕਿ ਬਦਮਾਸ਼ ਨੂੰ ਕਾਬੂ ਕਰਦੇ ਸਮੇਂ ਹੋਈ ਗੋਲੀਬਾਰੀ ਵਿੱਚ ਪਿੱਛਾ ਕਰਨ ਸਮੇਂ ਦੋ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਰਪਿੰਦਰ ਉਰਫ਼ ਮਿੱਡੂ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਅਤੇ ਉਸਦਾ ਗੰਭੀਰ ਅਪਰਾਧਿਕ ਪਿਛੋਕੜ ਸੀ।
ਹੋਰ ਜਾਂਚ ਜਾਰੀ ਹੈ।

