ਵੱਡੀ ਖ਼ਬਰ: ਸਪੀਕਰ ਕੁਲਤਾਰ ਸੰਧਵਾਂ ਆਪਣੇ ਪਿੰਡੋਂ ਹਾਰੇ, ਅਕਾਲੀ ਉਮੀਦਵਾਰ ਜਿੱਤਿਆ
ਵੱਡੀ ਖ਼ਬਰ: ਸਪੀਕਰ ਕੁਲਤਾਰ ਸੰਧਵਾਂ ਆਪਣੇ ਪਿੰਡੋਂ ਹਾਰੇ, ਅਕਾਲੀ ਉਮੀਦਵਾਰ ਜਿੱਤਿਆ
Kotkapura News:
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਕੁਲਤਾਰ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਚ ਆਮ ਆਦਮੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਬਲਾਕ ਸੰਮਤੀ ਦੇ ਸੰਧਵਾਂ ਜੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਿਆਰ ਸਿੰਘ ਨੂੰ 171 ਵੋਟਾਂ ਦੇ ਅੰਤਰ ਨਾਲ ਹਰਾਕੇ ਜਿੱਤ ਹਾਸਿਲ ਕੀਤੀ ਹੈ।
ਇਸ ਤੋਂ ਇਲਾਵਾ ਕੋਟਕਪੂਰਾ ਦੇ ਬਾਕੀ ਜੋਨਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣੇ ਮੁੱਖ ਮੁਕਾਬਲੇਬਾਜ਼ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਤੋਂ ਪਿੱਛੇ ਚਲ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਦੇ ਆਗੂ ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਭਾਵੇਂ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਨੇ ਅਕਾਲੀ ਦਲ ਦਾ ਡਟਵਾਂ ਸਾਥ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਦੇ ਬਲਾਕ ਸੰਮਤੀ ਜੋਨ ਤੋਂ ਅਕਾਲੀ ਦਲ ਨੇ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਸਮੂਹ ਵੋਟਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਬਾਕੀ ਜੋਨਾਂ ਵਿੱਚ ਵੀ ਅਕਾਲੀ ਦਲ ਨੂੰ ਸਫਲਤਾ ਹਾਸਿਲ ਹੋਵੇਗੀ। ਖ਼ਬਰ ਸ੍ਰੋਤ- ਪੀਟੀਸੀ

