Holiday News- ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 18 ਦਸੰਬਰ 2025 (Media PBN)-
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 18 ਦਸੰਬਰ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ।
ਦਰਅਸਲ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਬੀਤੇ ਕੱਲ੍ਹ ਤੋਂ ਹੀ ਨਤੀਜੇ ਐਲਾਨੇ ਜਾ ਰਹੇ ਹਨ। ਕਈ ਜਗ੍ਹਾਵਾਂ ‘ਤੇ ਵੋਟਾਂ ਦੀ ਗਿਣਤੀ ਦਾ ਕੰਮ ਹਾਲੇ ਅੱਜ ਦੂਜੇ ਦਿਨ ਵੀ ਜਾਰੀ ਹੈ।
ਕੁੱਝ ਥਾਵਾਂ ‘ਤੇ ਤਾਂ ਸਾਰੀ ਰਾਤ ਵੋਟਾਂ ਦੀ ਗਿਣਤੀ ਹੋਈ ਅਤੇ ਸਵੇਰੇ ਵੋਟਾਂ ਦੀ ਗਿਣਤੀ ਦਾ ਕੰਮ ਮੁਕੰਮਲ ਹੋਇਆ।
ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੇ ਇਕੱਠੇ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਥਾਵਾਂ ‘ਤੇ ਵੋਟਾਂ ਦੀ ਗਿਣਤੀ ਹਾਲੇ ਮੁਕੰਮਲ ਨਹੀਂ ਹੋਈ, ਉੱਥੋਂ ਦੇ ਚੋਣ ਅਮਲੇ ਨੂੰ ਅੱਜ 18 ਦਸੰਬਰ ਦੀ ਛੁੱਟੀ ਵੀ ਐਲਾਨੀ ਜਾਂਦੀ ਹੈ।

