ਅਸੀਂ SDM ਜਾਂ DC ਨੂੰ ਇੱਕ ਫ਼ੋਨ ਘੁੰਮਾਉਂਦੇ ਤਾਂ ਸਾਰੀਆਂ ਸੀਟਾਂ ਜਿੱਤ ਸਕਦੇ ਸੀ- ਕੇਜਰੀਵਾਲ ਨੇ ਲਾਈਵ ਪ੍ਰੈੱਸ ਕਾਨਫਰੰਸ ਦੌਰਾਨ ਦਿੱਤਾ ਵੱਡਾ ਬਿਆਨ

All Latest NewsNews FlashPolitics/ OpinionPunjab NewsTop BreakingTOP STORIES

 

ਅਸੀਂ SDM ਜਾਂ DC ਨੂੰ ਇੱਕ ਫ਼ੋਨ ਘੁੰਮਾਉਂਦੇ ਤਾਂ ਸਾਰੀਆਂ ਸੀਟਾਂ ਜਿੱਤ ਸਕਦੇ ਸੀ- ਕੇਜਰੀਵਾਲ ਨੇ ਲਾਈਵ ਪ੍ਰੈੱਸ ਕਾਨਫਰੰਸ ਦੌਰਾਨ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 18 ਦਸੰਬਰ 2025 (Media PBN)-

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਸੀਂ ਧੱਕੇਸ਼ਾਹੀ ਨਹੀਂ ਕੀਤੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਧੱਕੇਸ਼ਾਹੀ ਕਰ ਸਕਦੇ ਸੀ, SDM ਅਤੇ DC ਨੂੰ ਫ਼ੋਨ ਕਰਕੇ ਸਾਰੀਆਂ ਸੀਟਾਂ ਜਿੱਤ ਸਕਦੇ ਸੀ, ਪਰ ਅਸੀਂ ਧੱਕਾ ਨਹੀਂ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਤੋਂ ਖੁਸ਼ ਹਨ ਅਤੇ ਇਸੇ ਕਰਕੇ ਹੀ ਸਾਡੀ ਪਾਰਟੀ ਨੇ ਦੂਜੀਆਂ ਪਾਰਟੀਆਂ ਦੇ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਆਪ ਦੀ ਹੂੰਝਾ ਫੇਰ ਜਿੱਤ ਹੋਈ ਹੈ। ਸੀਐੱਮ ਮਾਨ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ।

ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿੱਚ 70 ਪ੍ਰਤੀਸ਼ਤ ਸੀਟਾਂ ਅਸੀਂ ਜਿੱਤੀਆਂ ਹਨ। ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਤੀਜੇ ਨੰਬਰ ‘ਤੇ ਹੈ, ਇਸੇ ਲਈ ਇਨ੍ਹਾਂ ਨੂੰ ਬਹੁਤਾ ਖੁਸ਼ ਹੋਣ ਦੀ ਲੋੜ ਨਹੀਂ, ਇਹ ਪਾਰਟੀ ਗੇਮ ਵਿੱਚੋਂ ਬਾਹਰ ਹੋ ਗਈ ਹੈ। ਮਾਨ ਨੇ ਕਿਹਾ ਕਿ ਜਿਹੜੇ-ਜਿਹੜੇ ਹਿੱਸਿਆਂ ਤੋਂ ਅਸੀਂ ਹਾਰੇ, ਅਸੀਂ ਉੱਥੇ ਪਤਾ ਕਰਾਂਗੇ ਕਿ ਕਿਉਂ ਹਾਰੇ?

 

Media PBN Staff

Media PBN Staff