ਸਿੱਖਿਆ ਮੰਤਰੀ ਹਰਜੋਤ ਬੈਂਸ ਬਦਲਣ ਸਕੂਲਾਂ ਦਾ ਸਮਾਂ! ਛੁੱਟੀਆਂ ‘ਚ ਵਾਧੇ ਦੀ ਵੀ ਮੰਗ
ਸਿੱਖਿਆ ਮੰਤਰੀ ਹਰਜੋਤ ਬੈਂਸ ਬਦਲਣ ਸਕੂਲਾਂ ਦਾ ਸਮਾਂ! ਛੁੱਟੀਆਂ ਚ ਵਾਧੇ ਦੀ ਵੀ ਮੰਗ
ਕਪੂਰਥਲਾ, 19 Dec 2025 (Media PBN) :
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾ ਕਮੇਟੀ ਮੈਂਬਰ ਹਰਪ੍ਰੀਤ ਖੁੰਡਾ, ਜਨਰਲ ਸਕੱਤਰ ਅਰਜੁਨਜੀਤ ਸਿੰਘ, ਬਲਾਕ ਪ੍ਰਧਾਨ ਰਜਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਪੁਰਜੋਰ ਮੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਕਈ ਦਿਨਾਂ ਤੋਂ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਪੈ ਰਹੀ ਹੈ, ਜਿਸ ਦੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸੰਘਣੀ ਧੁੰਦ ਵਿੱਚ ਜ਼ੀਰੋ ਵਿਜੀਬਿਲਿਟੀ ਕਾਰਨ ਲਗਾਤਾਰ ਹਾਦਸੇ ਹੋ ਰਹੇ ਹਨ।
ਪ੍ਰਚੰਡ ਠੰਡ ਤੇ ਸੰਘਣੀ ਧੁੰਦ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੂਰ ਦੁਰਾਡੇ ਤੋਂ ਸਕੂਲ ਪਹੁੰਚਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਚੱਲ ਰਹੀ ਸ਼ੀਤ ਲਹਿਰ ਕਾਰਨ ਵਿਦਿਆਰਥੀਆਂ ਦੇ ਬੀਮਾਰ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ।
ਪਿਛਲੇ ਦਿਨੀ ਸੰਘਣੀ ਧੁੰਦ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਹਾਦਸੇ ਹੋ ਰਹੇ ਹਨ ਇਨ੍ਹਾਂ ਹਾਦਸਿਆਂ ਦੇ ਵਿੱਚ ਕਈ ਅਧਿਆਪਕਾਂ ਨੂੰ ਵੀ ਬੇਵਕਤੀ ਆਪਣੀ ਜਾਨ ਗਵਾਉਣੀ ਪਈ।
ਮੌਸਮ ਵਿਭਾਗ ਵੱਲੋ ਹੱਡ ਚੀਰਵੀ ਠੰਡ ਦੀ ਚਿਤਾਵਨੀ ਵੀ ਜਾਰੀ ਹੋ ਚੁੱਕੀ ਹੈ। ਇਸ ਦੇ ਸਨਮੁੱਖ ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਸਕੂਲ ਸਮੇਂ ਵਿੱਚ ਤਬਦੀਲੀ ਤੇ ਸਰਦੀਆਂ ਦੀ ਛੁੱਟੀਆਂ ਵਿੱਚ ਵਾਧਾ ਕਰੇ।
ਇਸ ਮੌਕੇ ਜਗਤਾਰ ਸਿੰਘ ਨਡਾਲੀ, ਹਰਨੇਕ ਸਿੰਘ ਸੰਧਰ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਜਸਵੰਤ ਸਿੰਘ ਥਿੰਦ, ਸੁਰਿੰਦਰਪਾਲ ਸਿੰਘ ਚੀਦਾ, ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ, ਅਵਤਾਰ ਸਿੰਘ ਈਸ਼ਰਵਾਲ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਅਮਨ ਓਬਰਾਏ, ਬਲਵਿੰਦਰ ਸਿੰਘ, ਜਸਵੰਤ ਸਿੰਘ, ਤਰਮਿੰਦਰ ਸਿੰਘ ਮੱਲੀ,ਸੁਖ ਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ ਮੋਠਾਂਵਾਲ, ਰਾਕੇਸ਼ ਕੁਮਾਰ ਜੱਬੋਵਾਲ,ਇੰਦਰ ਵੀਰ ਅਰੋੜਾ,ਵਿਨੋਦ ਕੁਮਾਰ ਫਗਵਾੜਾ ਸੁਖਵਿੰਦਰ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਦਲਵੀਰ ਸਿੰਘ, ਜਗਜੀਤ ਸਿੰਘ,ਅੰਕੁਸ਼ ਨਾਰੰਗ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।

