ਵੱਡੀ ਖ਼ਬਰ: ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਮਜੀਠੀਆ ਦੀ ਜਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ, 19 ਦਸੰਬਰ 2025 (Media PBN)-
ਅਕਾਲੀ ਲੀਡਰ ਬਿਕਰਮ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ਦੇ ਅੰਦਰ ਬੰਦ ਹਨ। ਉਹਨਾਂ ਦੀ ਜਮਾਨਤ ਪਟੀਸ਼ਨ ‘ਤੇ ਹੁਣ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ।
ਸੁਪਰੀਮ ਕੋਰਟ ਨੇ ਮਜੀਠੀਆ ਦੀ ਜਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹੋਇਆਂ ਚਾਰ ਹਫ਼ਤਿਆਂ ਦੇ ਵਿੱਚ ਜਵਾਬ ਮੰਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਮਜੀਠੀਆ ਨੇ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਮਾਨਤ ਪਟੀਸ਼ਨ ਲਾਈ ਸੀ, ਜਿੱਥੋਂ ਉਹਨਾਂ ਨੂੰ ਰਾਹਤ ਨਹੀਂ ਮਿਲੀ, ਜਿਸ ਮਗਰੋਂ ਹੁਣ ਮਜੀਠੀਆ ਨੇ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਦਾ ਰੁੱਖ ਕੀਤਾ ਹੈ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹੋਇਆਂ ਚਾਰ ਹਫ਼ਤਿਆਂ ਦੇ ਵਿੱਚ ਜਵਾਬ ਮੰਗਿਆ ਹੈ। ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਆਖਿਆ ਗਿਆ ਹੈ।
ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 19 ਜਨਵਰੀ 2026 ਨੂੰ ਹੋਵੇਗੀ। ਦੇਖਣਾ ਹੁਣ ਇਹ ਹੋਵੇਗਾ ਕਿ, ਕੀ ਸੁਪਰੀਮ ਕੋਰਟ ਪੰਜਾਬ ਸਰਕਾਰ ਦੀਆਂ ਦਲੀਲਾਂ ਨੂੰ ਸੁਣ ਕੇ ਮਜੀਠੀਆ ਨੂੰ ਜਮਾਨਤ ਦਿੰਦੀ ਹੈ ਜਾਂ ਨਹੀਂ?

