ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 20 ਦਸੰਬਰ ਨੂੰ ਹੋਵੇਗੀ ਅਹਿਮ ਮੀਟਿੰਗ, ਕਈ ਫ਼ੈਸਲਿਆਂ ‘ਤੇ ਲੱਗੇਗੀ ਮੋਹਰ
ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 20 ਦਸੰਬਰ ਨੂੰ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 19 ਦਸੰਬਰ 2025 (Media PBN) –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 20 ਦਸੰਬਰ ਨੂੰ ਅਹਿਮ ਕੈਬਿਨਟ ਦੀ ਮੀਟਿੰਗ ਹੋਣ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਇਹ ਮੀਟਿੰਗ ਦੁਪਹਿਰ ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਹੋ ਸਕਦੇ ਹਨ।
ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਹ ਅਹਿਮ ਮੀਟਿੰਗ ਹੈ।
ਇੱਥੇ ਦੱਸ ਦਈਏ ਕਿ ਫਤਿਹਗੜ੍ਹ ਸਾਹਿਬ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ।
ਸਰਕਾਰ ਦੇ ਵੱਲੋਂ ਵੀ ਇਸ ਮੇਲੇ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਇਸ ਵਾਰ ਫੈਸਲਾ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕੈਬਨਿਟ ਮੀਟਿੰਗ ਵਿੱਚ ਸ਼ਹੀਦੀ ਹਫਤੇ ਬਾਰੇ ਵੀ ਕੋਈ ਅਹਿਮ ਐਲਾਨ ਕਰ ਸਕਦੀ ਹੈ।

