ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲ ‘ਚ ਮੈਗਾ ਪੀਟੀਐਮ, ਮਾਪਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲ ‘ਚ ਮੈਗਾ ਪੀਟੀਐਮ, ਮਾਪਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ਗੁਰਦਾਸਪੁਰ 20 ਦਸੰਬਰ 2025-
ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਵੱਲੋਂ ਵੱਧ ਚੜ੍ਹ ਕੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਸੈਂਕੜੇ ਦੀ ਗਿਣਤੀ ਵਿੱਚ ਮਾਪੇ ਹਾਜ਼ਰ ਹੋਏ।
ਇਹ ਮੈਗਾ ਪੀਟੀਐਮ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਪਰਮਜੀਤ ਕੌਰ ਅਤੇ ਬਲਾਕ ਸਿੱਖਿਆ ਅਫਸਰ ਗੁਰਇਕਬਾਲ ਸਿੰਘ ਗੋਰਾਇਆ ਬਲਾਕ ਗੁਰਦਾਸਪੁਰ 1 ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਸਕੂਲ ਮੁਖੀ ਗੁਰਮੀਤ ਸਿੰਘ ਢਿੱਲੋਂ, ਸਕੂਲ ਟੀਚਰਜ਼ ਵਿਕਰਮ ਕੁੰਡਲ, ਪਰਮਜੀਤ ਕੌਰ, ਸੁਨੀਤਾ ਦੇਵੀ, ਅਨੀਤਾ ਦੇਵੀ ਵੱਲੋਂ ਮਾਪਿਆਂ ਨੂੰ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਅਤੇ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਬੱਚਿਆਂ ਦੇ ਕੋਮਲ ਮਨਾਂ ਨੂੰ ਉਤਸ਼ਾਹ ਨਾਲ ਪੜ੍ਹਾਈ ਵੱਲ ਪ੍ਰੇਰਿਤ ਕਰਨ, ਘਰ ਵਿੱਚ ਪਾਲਣ-ਪੋਸ਼ਣ ਦੇ ਨਾਲ-ਨਾਲ ਸਿੱਖਿਆ ਦਾ ਖ਼ਾਸ ਧਿਆਨ ਰੱਖਣ ਸਬੰਧੀ ਮਹੱਤਵਪੂਰਨ ਚਰਚਾ ਕੀਤੀ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਵੱਲੋਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੀਆਂ ਹਰ ਲੋੜਵੰਦ ਚੀਜ਼ਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਮੈਗਾ ਪੀਟੀਐਮ ਵਿੱਚ ਮੋਂਗਾ, ਅਪਰਾਜਿਤਾ, ਸਕੂਲ ਮੁਖੀ ਗੁਰਮੀਤ ਸਿੰਘ ਢਿੱਲੋਂ, ਬੱਚਿਆਂ ਦੇ ਮਾਪੇ, ਐਸਐਮਸੀ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

