ਵੱਡੀ ਖ਼ਬਰ: ਅਕਾਲੀ ਦਲ ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ
ਵੱਡੀ ਖ਼ਬਰ: ਅਕਾਲੀ ਦਲ ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ, 20 ਦਸੰਬਰ 2025 –
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਅਕਾਲੀ ਦਲ ਦੇ ਵੱਲੋਂ ਇੱਕ ਸੀਨੀਅਰ ਲੀਡਰ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧ ਵਿੱਚ ਅਹਿਮ ਫੈਸਲਾ ਲਿਆ।
ਦੱਸ ਦਈਏ ਕਿ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਬਾਘਾ ਪੁਰਾਣਾ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਭੋਲਾ ਵਾਂਦਰ (ਸਾਬਕਾ ਡਾਇਰੈਕਟਰ ਲੈਂਡ ਮੋਰਟਗੇਜ ਬੈਂਕ) ਵੱਲੋਂ ਆਮ ਆਦਮੀ ਪਾਰਟੀ ਦੀ ਹਮਾਇਤ ਕਰਦੇ ਹੋਏ ਜੋਨ ਵਾਂਦਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਵਿੰਦਰ ਸਿੰਘ ਜੈਲਦਾਰ ਅਤੇ ਬਲਾਕ ਸੰਮਤੀ ਚੇਅਰਮੈਨ ਤਰਸੇਮ ਸਿੰਘ ਵਾਂਦਰ ਦੀ ਖੁੱਲ੍ਹੀ ਵਿਰੋਧਤਾ ਕੀਤੀ ਗਈ, ਜੋ ਕਿ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਹੈ।
ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਜਗਸੀਰ ਸਿੰਘ ਭੋਲਾ ਨੂੰ 6 ਸਾਲ ਲਈ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ।
ਨਿਹਾਲ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਧਿਆਨ ਵਿੱਚ ਲਿਆ ਕੇ ਕੀਤਾ ਗਿਆ। ਖ਼ਬਰ ਸ੍ਰੋਤ- ਪੀਟੀਸੀ

