ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਹਾਂ ਪੱਖੀ ਚਰਚਾ ਕਰਨਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ – ਬੀਪੀਈਓ ਰਾਜਨ ਨਰੂਲਾ
ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਹਾਂ ਪੱਖੀ ਚਰਚਾ ਕਰਨਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ – ਬੀਪੀਈਓ ਰਾਜਨ ਨਰੂਲਾ
ਬਲਾਕ ਫ਼ਿਰੋਜ਼ਪੁਰ-2 ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੀਤੀ ਗਈ ਮਾਪੇ-ਅਧਿਆਪਕ ਮਿਲਣੀ
ਫ਼ਿਰੋਜ਼ਪੁਰ 20 ਦਸੰਬਰ 2025 (Media PBN)
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ ਸਾਰੇ ਪੰਜਾਬ ਵਿੱਚ ‘ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਮਿਲਣੀਆਂ ਦਾ ਮੰਤਵ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ ਹੈ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਹਾਂ ਪੱਖੀ ਚਰਚਾ ਕਰਨਾ ਹੈ।
ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਾਂਗੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਫ਼ਿਰੋਜ਼ਪੁਰ-2 ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪਤਵੰਤਿਆਂ, ਨੁਮਾਇੰਦਿਆਂ ਸਮੇਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਰਾਜਨ ਨਰੂਲਾ ਨੇ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਬੀਪੀਈਓ ਰਾਜਨ ਨਰੂਲਾ ਨੇ ਕਿਹਾ ਸਕੂਲਾਂ ਵਿੱਚ ਆਧੁਨਿਕ ਦ੍ਰਿਸ਼ਟੀਕੋਣ ਤੋਂ ਪ੍ਰਚਲਿਤ ਸਹੂਲਤਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਉਹਨਾਂ ਕਿਹਾ ਕਿ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਮਹੱਤਤਾ ਉਤੇ ਵਿਸ਼ੇਸ਼ ਤੌਰ ‘ਤੇ ਉਤਸ਼ਾਹਿਤ ਜਾ ਰਿਹਾ ਹੈ । ਇਸ ਮੌਕੇ ਸਰਕਾਰੀ ਸਕੂਲਾਂ ਵਿੱਚ ਮੋਹਰੀ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਉਹਨਾਂ ਕਿਹਾ ਕਿ ਬਲਾਕ ਫ਼ਿਰੋਜ਼ਪੁਰ-2 ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ, ਜਿਸ ਵਿੱਚ ਇਲਾਕੇ ਦੇ ਸਿੱਖਿਆ ਪ੍ਰੇਮੀਆਂ, ਰਿਟਾਇਰਡ ਅਧਿਆਪਕਾਂ ,ਸਰਕਾਰ ਦੇ ਚੁਣੇ ਹੋਏ ਨੁਮਾਇੰਦੇ,ਪਤਵੰਤਿਆਂ ਅਤੇ ਵਿਦੇਸ਼ ਵਸਦੇ ਭਾਰਤੀ (ਐਨਆਰਆਈ) ਸਮਾਜ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਉਹਨਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮੁਲਾਂਕਨ, ਉਨ੍ਹਾਂ ਦੀ ਹਾਜ਼ਰੀ ਅਤੇ ਸਰਕਾਰੀ ਨੀਤੀਆਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਨਾਲ ਹੀ ਭਵਿੱਖ ਵਿੱਚ ਸਿੱਖਿਆ ਵਿਭਾਗ ਵੱਲੋਂ ਲਾਗੂ ਕੀਤੀਆਂ ਜਾਣ ਵਾਲੀਆਂ ਨਵੀਆਂ ਨੀਤੀਆਂ ਅਤੇ ਸੁਧਾਰ ਪ੍ਰਯਾਸਾਂ ਬਾਰੇ ਵੀ ਚਰਚਾ ਕੀਤੀ ਗਈ।
ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਇਕ ਨਵਾਂ ਉਤਸ਼ਾਹ ਪੈਦਾ ਕੀਤਾ ਹੈ । ਇਹਨਾਂ ਸਮਾਗਮਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਵਿਆਖਿਆ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਬੀਆਰਸੀ ਪਰਮਜੀਤ ਸਿੰਘ, ਮਹਿੰਦਰ ਸ਼ਰਮਾਂ ਆਦਿ ਹਾਜ਼ਰ ਸਨ।

