ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਆਯੋਜਿਤ
ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਆਯੋਜਿਤ
ਸਿੱਖਿਆ ਵਿਭਾਗ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ: ਡਾ. ਨਿਧੀ ਕੁਮਦ ਬੰਬਾਹ
ਫਿਰੋਜ਼ਪੁਰ 20 ਦਸੰਬਰ 2025
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ -ਅਧਿਆਪਕ ਮੀਟਿੰਗ (ਪੀਟੀਐਮ) ਆਯੋਜਿਤ ਕੀਤੀ ਗਈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ ਡਾ. ਨਿਧੀ ਕੁਮਦ ਬੰਬਾਹ ਪੀਸੀਐਸ ਵੱਲੋਂ ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਅਤੇ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਉਹਨਾਂ ਦੌਰੇ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਰੂਬਰੂ ਗੱਲਬਾਤ ਕਰਦਿਆਂ ਸਿੱਖਿਆ ਦੇ ਵਿਕਾਸ ਲਈ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਮਿਹਨਤ ਨਾਲ ਪੜ੍ਹਾਈ ਕਰਨ, ਅਨੁਸ਼ਾਸਿਤ ਜੀਵਨ ਜੀਉਣ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਦੂਰਅੰਦੇਸ਼ੀ ਸੋਚ ਤਹਿਤ, ਇਹ ਪ੍ਰੋਗਰਾਮ ਨਿਰੰਤਰ ਲੜੀ ਦੇ ਰੂਪ ਵਿੱਚ ਸਕੂਲਾਂ ਵਿੱਚ ਚਲਾਇਆ ਜਾ ਰਿਹਾ ਹੈ, ਜੋ ਵਿਦਿਆਰਥੀਆਂ ਦੇ ਵਿਕਾਸ ਲਈ ਇਕ ਬਹੁਤ ਵੱਡਾ ਵਰਦਾਨ ਸਾਬਤ ਹੋ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ), ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਨੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਨ ਦੌਰਾਨ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸ਼ੇਸ਼ ਤੌਰ ਜ਼ਿਕਰ ਕੀਤਾ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਨੇ ਨਵੇਂ ਵਿਦਿਅਕ ਸੈਸ਼ਨ ਦੌਰਾਨ ਸ਼ੁਰੂ ਕੀਤੀ ਜਾ ਰਹੀ ਦਾਖਲਾ ਮੁਹਿੰਮ ਤਹਿਤ ਵੱਧ ਤੋਂ ਵੱਧ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਰਾਜੇਸ਼ ਮਹਿਤਾ ਪ੍ਰਿੰਸੀਪਲ, ਰਾਜੀਵ ਮੈਣੀ ਸਕੂਲ ਇੰਚਾਰਜ, ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ ਹਲਕਾ ਫਿਰੋਜ਼ਪੁਰ ਸ਼ਹਿਰੀ, ਨੀਤਿਮਾ ਸ਼ਰਮਾ ਲੈਕਚਰਾਰ, ਇੰਦਰਪਾਲ ਸਿੰਘ, ਰਾਕੇਸ਼ ਗਰੋਵਰ, ਲੈਕਚਰਾਰ ਸੁਖਮੀਤ ਕੌਰ, ਰਾਜੀਵ ਹਾਂਡਾ, ਮਲਕੀਤ ਸਿੰਘ ਹਰਾਜ, ਮਨਜੀਤ ਭੱਲਾ, ਦਵਿੰਦਰ ਨਾਥ ਸਮੇਤ ਸਕੂਲ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

