Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ ਚ ਮੀਂਹ ਪੈਣ ਦੀ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਚੰਡੀਗੜ੍ਹ, 21 ਦਸੰਬਰ 2025 (Media PBN ):
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਠੰਡ ਨੇ ਕਾਫੀ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਨੇ ਐਸੇ ਵਿਚਾਲੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਅੱਜ 21 ਦਸੰਬਰ ਨੂੰ ਮੌਸਮ ਦੀ ਭਵਿੱਖਬਾਣੀ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਭਲਕੇ 22 ਦਸੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਦਿਨ ਦਾ ਤਾਪਮਾਨ ਲਗਾਤਾਰ ਘਟ ਰਿਹਾ ਹੈ। ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 24.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਅਤੇ ਰੋਪੜ ਵਿੱਚ ਦਿਨ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

