ਵੱਡੀ ਖ਼ਬਰ: ਅਕਾਲੀ ਲੀਡਰ ਦੇ ਘਰ ‘ਤੇ ਅੰਨ੍ਹੇਵਾਹ ਫਾਈਰਿੰਗ
Punjab News, 21 Dec 2025-
ਪੰਜਾਬ ਵਿੱਚ ਇੱਕ ਵਾਰ ਫਿਰ ਅਕਾਲੀ ਲੀਡਰ ਦੇ ਘਰ ‘ਤੇ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਮਾਮਲਾ ਸਮਾਣਾ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਅਕਾਲੀ ਲੀਡਰ ਹਰਦੀਪ ਸਿੰਘ ਦੀ ਰਿਹਾਇਸ਼ ਉੱਤੇ ਅੰਨ੍ਹੇਵਾਹ ਫ਼ਾਈਰਿੰਗ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਕ, ਅਕਾਲੀ ਆਗੂ ਹਰਦੀਪ ਸਿੰਘ ਦੇ ਪਿੰਡ ਗੁਲਜ਼ਾਰਪੁਰਾ ਠਰੂਆ ‘ਚ ਸਥਿਤ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚੱਲੀਆਂ ਹਨ।
ਖ਼ਬਰਾਂ ਇਹ ਹਨ ਕਿ ਅਕਾਲੀ ਆਗੂ ਹਰਦੀਪ ਸਿੰਘ ਤੋਂ ਕੁਝ ਦਿਨ ਪਹਿਲਾਂ 2 ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ।
ਫ਼ੋਨ ਕਾਲ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਜਾਣਕਾਰੀ ਅਨੁਸਾਰ, ਹਰਦੀਪ ਸਿੰਘ ਨੂੰ ਅਤੇ ਉਨ੍ਹਾਂ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਘਰ ‘ਤੇ ਫਾਇਰਿੰਗ ਹੋਈ ਹੈ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ……

