Punjab Breaking: ਜਵਾਈ ਵੱਲੋਂ ਸੱਸ ਦਾ ਗੋਲੀਆਂ ਮਾਰ ਕੇ ਕਤਲ

All Latest NewsNews FlashPunjab NewsTop BreakingTOP STORIES

 

ਜਵਾਈ ਵੱਲੋਂ ਸੱਸ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 21 Dec 2025- 

ਪੰਜਾਬ ਦੇ ਲੁਧਿਆਣਾ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜੀਟੀਬੀ ਨਗਰ, ਭਾਮੀਆਂ ਕਲਾਂ ਵਿੱਚ ਇਕ ਜਵਾਈ ਵਲੋਂ ਆਪਣੀ ਹੀ ਸੱਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਔਰਤ ਦੀ ਪਛਾਦ ਪੂਨਮ ਪਾਂਡੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੀ ਧੀ ਦਾ ਕੁੱਝ ਦਿਨ ਪਹਿਲਾਂ ਆਪਣੇ ਪਤੀ ਦੇ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਹ ਆਪਣੇ ਪੇਕੇ ਘਰ 15 ਦਿਨਾਂ ਤੋਂ ਰਹਿ ਰਹੀ ਸੀ।

ਜਾਗਰਣ ਦੀ ਖ਼ਬਰ ਅਨੁਸਾਰ, ਸ਼ਨੀਵਾਰ ਦੁਪਹਿਰ ਨੂੰ ਪੂਨਮ ਪਾਂਡੇ ਅਤੇ ਉਸ ਦੀ ਧੀ ਘਰ ਵਿੱਚ ਮੌਜੂਦ ਸਨ। ਮੁਲਜ਼ਮ ਆਪਣੇ ਦੋਸਤ ਨਾਲ ਬਾਈਕ ‘ਤੇ ਆਇਆ। ਉਹ ਘਰ ਦੇ ਅੰਦਰ ਚਲਾ ਗਿਆ ਤੇ ਦੋਸਤ ਬਾਹਰ ਖੜ੍ਹਾ ਰਿਹਾ। ਘਰ ਵੜਦਿਆਂ ਹੀ ਉਸ ਨੇ ਪਹਿਲਾਂ ਪਤਨੀ ’ਤੇ ਗੋਲੀ ਚਲਾਈ ਪਰ ਉਸ ਦਾ ਬਚਾਅ ਹੋ ਗਿਆ।

ਫਿਰ ਉਸ ਨੇ ਦੂਜੀ ਗੋਲੀ ਚਲਾਈ ਜੋ ਉਸ ਦੀ ਸੱਸ ਪੂਨਮ ਪਾਂਡੇ ਦੇ ਸਿਰ ਵਿੱਚ ਲੱਗੀ। ਪੂਨਮ ਖੂਨ ਨਾਲ ਲੱਥਪੱਥ ਜ਼ਮੀਨ ’ਤੇ ਡਿੱਗ ਪਈ। ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਬਾਈਕ ’ਤੇ ਫ਼ਰਾਰ ਹੋ ਗਿਆ। ਗੰਭੀਰ ਹਾਲਤ ਵਿੱਚ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਜਮਾਲਪੁਰ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

 

Media PBN Staff

Media PBN Staff