ਪੰਜਾਬ ‘ਚ ਨਸ਼ੇ ਕਾਰਨ ਗੋਰੇ ਦੀ ਮੌਤ!
ਪੰਜਾਬ ‘ਚ ਨਸ਼ੇ ਕਾਰਨ ਗੋਰੇ ਦੀ ਮੌਤ!
Punjab News, 21 Dec 2025-
ਪੰਜਾਬ ਚ ਨਸ਼ੇ ਦਾ ਕਹਿਰ ਲਗਾਤਾਰ ਘਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਕਿਸੇ ਨਾ ਕਿਸੇ ਇਲਾਕੇ ਤੋਂ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨ ਦੀ ਮੌਤ ਦੀਆਂ ਖ਼ਬਰਾਂ ਮਿਲ ਰਹੀਆਂ ਹਨ।
ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਗਾਂਧੀ ਨਗਰ ’ਚ ਨਸ਼ੇ ਦੇ ਕਹਿਰ ਨੇ ਇੱਕ ਹੋਰ ਹੱਸਦਾ-ਵਸਦਾ ਘਰ ਉਜਾੜ ਦਿੱਤਾ ਹੈ।
ਨੌਜਵਾਨ 26 ਸਾਲਾ ਗੌਰਵ ਉਰਫ ਗੋਰਾ ਦੀ ਨਸ਼ੇ ਦੀ ਵੱਧ ਮਾਤਰਾ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਮਾਸੂਮ ਲੜਕੀਆਂ ਛੱਡ ਗਿਆ ਹੈ। ਮ੍ਰਿਤਕ ਗੌਰਵ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਗੌਰਵ ਆਟੋ ਰਿਕਸ਼ਾ ਚਲਾਉਂਦਾ ਸੀ ਅਤੇ ਨਸ਼ੇ ਦਾ ਆਦੀ ਸੀ।
ਪਰਿਵਾਰ ਨੇ ਉਸ ਨੂੰ ਇਸ ਨਰਕ ਵਿੱਚੋਂ ਕੱਢਣ ਲਈ ਕਾਫੀ ਜੱਦੋ-ਜਹਿਦ ਕੀਤੀ ਅਤੇ ਹਸਪਤਾਲ ਵਿਚ ਵੀ ਦਾਖਲ ਕਰਵਾਇਆ ਸੀ। ਇਲਾਜ ਤੋਂ ਬਾਅਦ ਇਕ ਵਾਰ ਤਾਂ ਉਸ ਨੇ ਨਸ਼ਾ ਛੱਡ ਦਿੱਤਾ ਸੀ, ਪਰ ਬਦਕਿਸਮਤੀ ਨਾਲ ਉਹ ਮੁੜ ਨਸ਼ੇ ਦੀ ਦਲਦਲ ਵਿਚ ਫਸ ਗਿਆ, ਜੋ ਅੰਤ ਉਸ ਦੀ ਮੌਤ ਦਾ ਕਾਰਨ ਬਣਿਆ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਪਤਨੀ ਅਤੇ ਲੜਕੀਆਂ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।

