ਵੱਡੀ ਖ਼ਬਰ: ਪੰਜਾਬ ‘ਚ ਸਕੂਲੀ ਵਿਦਿਆਰਥੀਆਂ ਵਿਚਾਲੇ ਗੋਲੀਬਾਰੀ, ਨੌਜਵਾਨ ਗੰਭੀਰ ਜ਼ਖ਼ਮੀ
ਪੰਜਾਬ ‘ਚ ਸਕੂਲੀ ਵਿਦਿਆਰਥੀਆਂ ਵਿਚਾਲੇ ਗੋਲੀਬਾਰੀ, ਨੌਜਵਾਨ ਗੰਭੀਰ ਜ਼ਖ਼ਮੀ
ਅੰਮ੍ਰਿਤਸਰ, 22 ਦਸੰਬਰ 2025-
ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਵੀ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਦਰਅਸਲ, ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਲੰਘੀ ਸ਼ਾਮ ਸਕੂਲੀ ਵਿਦਿਆਰਥੀਆਂ ਵਿਚਾਲੇ ਗੋਲੀਬਾਰੀ ਹੋ ਗਈ, ਜਿਸ ਕਾਰਨ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਸਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ ਵਜੋਂ ਹੋਈ ਹੈ , ਜੋ 11ਵੀਂ ਕਲਾਸ ਦਾ ਵਿਦਿਆਰਥੀ ਹੈ।
ਇਸ ਘਟਨਾ ਬਾਰੇ ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ, ਝਗੜੇ ਦੀ ਸ਼ੁਰੂਆਤ ਸਕੂਲ ‘ਚ ਹੋਈ ਸੀ, ਜਿੱਥੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਵਿਚਾਲੇ ਕਿਸੇ ਗਲਤਫ਼ਹਮੀ ਕਾਰਨ ਤਕਰਾਰ ਹੋਈ।
ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ‘ਚ ਇੱਕ ਧਿਰ ਦੇ ਵਿਦਿਆਰਥੀ ਵੱਲੋਂ ਗੋਲੀ ਚਲਾਈ ਗਈ, ਜੋ ਐਸ਼ਪ੍ਰੀਤ ਸਿੰਘ ਦੀ ਲੱਤ ‘ਚ ਲੱਗੀ।
ਪੁਲਿਸ ਨੇ ਦੱਸਿਆ ਕਿ ਇਸ ਵਾਰਦਾਤ ਸਮੇਂ ਕਰੀਬ 6 ਰਾਊਂਡ ਫਾਇਰ ਕੀਤੇ ਗਏ। ਪੁਲਿਸ ਮੁਤਾਬਿਕ ਇਹ ਪਤਾ ਲਗਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ਕਿ ਜਿਸ ਪਿਸਟਲ ਨਾਲ ਫਾਇਰ ਹੋਏ, ਉਹ ਕਿਸ ਦੀ ਸੀ? ਕੀ ਉਹ ਲਾਇਸੰਸੀ ਸੀ ਜਾਂ ਫਿਰ ਨਜਾਇਜ? ਇਹ ਪਤਾ ਲਾਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

