ਵੱਡੀ ਖ਼ਬਰ: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਅਧਿਆਪਕ ਜ਼ਖਮੀ
ਵੱਡੀ ਖ਼ਬਰ: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਅਧਿਆਪਕ ਜ਼ਖਮੀ
ਮਲੋਟ/ਬਠਿੰਡਾ:
ਉੱਤਰੀ ਭਾਰਤ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਅੱਜ ਸਵੇਰੇ ਮਲੋਟ ਇਲਾਕੇ ਵਿੱਚ ਧੁੰਦ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬਾਬਾ ਫਰੀਦ ਕਾਲਜ, ਬਠਿੰਡਾ ਦੀ ਇੱਕ ਵੈਨ ਅਤੇ ਇੱਕ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਵੈਨ ਵਿੱਚ ਸਵਾਰ ਕਈ ਅਧਿਆਪਕ (ਟੀਚਰ) ਜ਼ਖਮੀ ਹੋ ਗਏ।
ਦੱਸ ਦਈਏ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਵੈਨ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖਮੀ ਹੋਏ ਅਧਿਆਪਕਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਦੱਸਣਾ ਬਣਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੂਰੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਧੁੰਦ ਨੇ ਕਹਿਰ ਮਚਾਇਆ ਹੋਇਆ ਹੈ। ਸਵੇਰ ਦੇ ਸਮੇਂ ਵਿਜੀਬਿਲਟੀ ਜ਼ੀਰੋ ਦੇ ਬਰਾਬਰ ਰਹਿਣ ਕਾਰਨ ਵਾਹਨਾਂ ਦੀ ਆਪਸੀ ਟੱਕਰ ਹੋਣ ਦਾ ਖ਼ਤਰਾ ਵਧ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਧੁੰਦ ਦੌਰਾਨ ਵਾਹਨਾਂ ਦੀ ਰਫ਼ਤਾਰ ਘੱਟ ਰੱਖੀ ਜਾਵੇ ਅਤੇ ਫੌਗ ਲਾਈਟਾਂ (Fog Lights) ਦੀ ਵਰਤੋਂ ਕੀਤੀ ਜਾਵੇ।

