ਵੱਡੀ ਖ਼ਬਰ: ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਪੂਰਨ ਸ਼ਾਹ ਕੋਟੀ ਦਾ ਦੇਹਾਂਤ
ਵੱਡੀ ਖ਼ਬਰ: ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਪੂਰਨ ਸ਼ਾਹ ਕੋਟੀ ਦਾ ਦੇਹਾਂਤ
ਜਲੰਧਰ 22 ਦਸੰਬਰ, 2025- ਪੰਜਾਬੀ ਸੰਗੀਤ ਦੀ ਇੱਕ ਮਹਾਨ ਹਸਤੀ ਅਤੇ ਸੂਫ਼ੀ ਗਾਇਕੀ ਦੇ ਥੰਮ੍ਹ ਪੂਰਨ ਸ਼ਾਹ ਕੋਟੀ ਜੀ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪੰਜਾਬ ਅਤੇ ਦੁਨੀਆ ਭਰ ਵਿੱਚ ਵਸਦੇ ਸੰਗੀਤ ਪ੍ਰੇਮੀਆਂ ਅਤੇ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੂਰਨ ਸ਼ਾਹ ਕੋਟੀ ਜੀ ਸਿਰਫ਼ ਇੱਕ ਗਾਇਕ ਹੀ ਨਹੀਂ ਸਨ, ਸਗੋਂ ਉਹ ਸੰਗੀਤ ਦੇ ਇੱਕ ਅਜਿਹੇ ਸਕੂਲ ਸਨ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਨਾਮੀ ਸਿਤਾਰੇ ਦਿੱਤੇ।
ਉਨ੍ਹਾਂ ਨੇ ਹੰਸ ਰਾਜ ਹੰਸ, ਜਸਬੀਰ ਜੱਸੀ, ਅਤੇ ਆਪਣੇ ਸਪੁੱਤਰ ਮਾਸਟਰ ਸਲੀਮ ਸਮੇਤ ਕਈ ਵੱਡੇ ਕਲਾਕਾਰਾਂ ਨੂੰ ਸੰਗੀਤ ਦੀ ਗੁੜ੍ਹਤੀ ਦਿੱਤੀ ਸੀ।
ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬੀ ਸੱਭਿਆਚਾਰ ਅਤੇ ਸੂਫ਼ੀ ਗਾਇਕੀ ਦੇ ਲੇਖੇ ਲਾਈ। ਉਨ੍ਹਾਂ ਦੀ ਗਾਇਕੀ ਵਿੱਚ ਰੂਹਾਨੀਅਤ ਅਤੇ ਸਾਦਗੀ ਦੀ ਮਹਿਕ ਸੀ।
ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਨਾਮੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੋਸ਼ਲ ਮੀਡੀਆ ਰਾਹੀਂ ਕਲਾਕਾਰਾਂ ਨੇ ਮਾਸਟਰ ਸਲੀਮ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਇਸ ਨੂੰ ਅਸਹਿ ਘਾਟਾ ਦੱਸਿਆ ਹੈ।

