ਵੱਡੀ ਖ਼ਬਰ: ਅਕਾਲੀ ਦਲ ਦੇ ਵੱਡੇ ਲੀਡਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

All Latest NewsNews FlashPunjab NewsTop BreakingTOP STORIES

 

ਵੱਡੀ ਖ਼ਬਰ: ਅਕਾਲੀ ਦਲ ਦੇ ਵੱਡੇ ਲੀਡਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 22 ਦਸੰਬਰ 2025 (Media PBN)-

ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਸੀਨੀਅਰ ਅਕਾਲੀ ਲੀਡਰ ਨੂੰ ਜ਼ਮਾਨਤ ਦੇ ਦਿੱਤੀ ਹੈ।

ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਨਰਦੇਵ ਸਿੰਘ ਬੌਬੀ ਮਾਨ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਬੌਬੀ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।

ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੇਸ਼ ਭਾਰਤਵਾਜ਼ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ।

ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਨੀਅਰ ਅਕਾਲੀ ਲੀਡਰ ਨਰਦੇਵ ਸਿੰਘ ਬੌਬੀ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਸਤੰਬਰ 2025 ਵਿੱਚ ਬੌਬੀ ਮਾਨ ਨੂੰ ਪੁਲਸ ਨੇ ਚੰਡੀਗੜ੍ਹ ਤੋਂ ਕੀਤਾ ਗ੍ਰਿਫਤਾਰ ਕੀਤਾ ਸੀ।

ਸੂਤਰਾਂ ਮੁਤਾਬਕ ਬੌਬੀ ਮਾਨ 2024 ਦੌਰਾਨ ਬੀ. ਡੀ. ਪੀ. ਓ. ਦਫ਼ਤਰ ਦੇ ਬਾਹਰ ਹੋਈ ਝੜਪ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਹੁਣ ਕਰੀਬ ਤਿੰਨ ਮਹੀਨਿਆਂ ਬਾਅਦ ਬੌਬੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵੱਲੋਂ ਮਨਜ਼ੂਰ ਕੀਤੀ ਗਈ ਹੈ।

 

Media PBN Staff

Media PBN Staff