Punjab News- ‘ਸਕੂਲ ਆਫ ਐਮੀਨੈਂਸ’ ਦੇ ਪ੍ਰਿੰਸੀਪਲ ਖਿਲਾਫ਼ ਲੇਡੀ ਅਧਿਆਪਕਾਂ ਦਾ ਫੁੱਟਿਆ ਗੁੱਸਾ, ਲਾਏ ਗੰਭੀਰ ਦੋਸ਼
Punjab News-
ਫਰੀਦਕੋਟ ਦੇ ਸਕੂਲ ਆਫ ਐਮੀਨੈਂਸ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸਕੂਲ ਦੇ ਅਧਿਆਪਕਾਂ ਨੇ ਆਪਣੀ ਹੀ ਪ੍ਰਿੰਸੀਪਲ ਦੇ ਖਿਲਾਫ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।
ਅਧਿਆਪਕਾਂ ਨੇ ਪ੍ਰਿੰਸੀਪਲ ਦੇ ਰਵੱਈਏ ਨੂੰ ਲੈ ਕੇ ਕਈ ਵੱਡੇ ਅਤੇ ਗੰਭੀਰ ਦੋਸ਼ ਲਗਾਏ।
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਪ੍ਰਿੰਸੀਪਲ ‘ਤੇ ਦੋਸ਼ ਲਗਾਏ ਕਿ ਪ੍ਰਿੰਸੀਪਲ ਵੱਲੋਂ ਸਕੂਲ ਵਿੱਚ ਪੂਰੀ ਤਰ੍ਹਾਂ ਤਾਨਾਸ਼ਾਹੀ ਚਲਾਈ ਜਾ ਰਹੀ ਹੈ।
ਪ੍ਰਿੰਸੀਪਲ ‘ਤੇ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਹਨ, ਜਿਸ ਕਾਰਨ ਉਹ ਕਾਫੀ ਦਬਾਅ ਵਿੱਚ ਹਨ।
ਟੀਚਰਾਂ ਦਾ ਸਿੱਧਾ ਇਲਜ਼ਾਮ ਹੈ ਕਿ ਸਕੂਲ ਦੇ ਅੰਦਰ ਉਨ੍ਹਾਂ ਨਾਲ ਅਧਿਆਪਕਾਂ ਵਾਂਗ ਨਹੀਂ, ਸਗੋਂ ਕੈਦੀਆਂ ਵਾਂਗ ਵਿਵਹਾਰ ਕੀਤਾ ਜਾਂਦਾ ਹੈ।
ਅਧਿਆਪਕਾਂ ਵੱਲੋਂ ਪ੍ਰਿੰਸੀਪਲ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਅਧਿਆਪਕਾਂ ਨੇ ਸਿੱਖਿਆ ਵਿਭਾਗ ਤੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਦਾ ਮਾਨਸਿਕ ਸ਼ੋਸ਼ਣ ਬੰਦ ਕਰਵਾਇਆ ਜਾਵੇ।
ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਕਤ ਪ੍ਰਿੰਸੀਪਲ ਦੀ ਤੁਰੰਤ ਬਦਲੀ ਕੀਤੀ ਜਾਵੇ ਤਾਂ, ਜੋ ਸਕੂਲ ਵਿੱਚ ਪੜ੍ਹਾਉਣ ਦਾ ਸੁਖਾਵਾਂ ਮਾਹੌਲ ਬਣ ਸਕੇ।

